ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਨੇ ਛੱਡੀ ਪਾਰਟੀ
ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਦੀ ਹਾਜ਼ਰੀ ‘ਚ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ

ਚੰਡੀਗੜ੍ਹ,25 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਵਿਧਾਇਕ ਜਗਤਾਰ ਜੱਗਾ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਜਗਤਾਰ ਜੱਗਾ ਰਾਏਕੋਟ ਤੋਂ ਵਿਧਾਇਕ ਹਨ।






















