ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਸੁਰੱਖਿਆ ਕਰਮੀ ਦੀ ਗੋਲੀ ਲੱਗਣ ਨਾਲ ਮੌਤ
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਜਲੰਧਰ ਪੱਛਮੀ ਹਲਕੇ ਤੋਂ ਆ ਰਹੀ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਸੁਰੱਖਿਆ ਕਰਮੀ(ਗੰਨਮੈਨ)-ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਹਾਲਾਂਕਿ ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਹੈ।