ਆਮ ਆਦਮੀ ਪਾਰਟੀ ਦੇ ਮੌਜੂਦਾ ਐਮ ਪੀ ਫੜ ਸਕਦੇ ਹਨ ਭਾਜਪਾ ਦਾ ਪੱਲਾ
ਇੱਕ ਐਮ ਐਲ ਏ ਦੇ ਵੀ ਭਾਜਪਾ ‘ਚ ਜਾਣ ਦੀ ਤਿਆਰੀ !
ਚੰਡੀਗੜ੍ਹ, 27ਮਾਰਚ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਕਾਂਗਰਸ ਦੇ ਮੌਜੂਦਾ ਐਮ ਪੀ ਰਵਨੀਤ ਬਿੱਟੂ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਦੇ ਵੀ ਭਾਜਪਾ ‘ਚ ਸ਼ਾਮਿਲ ਹੋਣ ਦੇ ਚਰਚੇ ਹਨ। ਰਿੰਕੂ ਤੋਂ ਇਲਾਵਾ ‘ਆਪ’ ਵਿਧਾਇਕ ਸ਼ੀਤਲ ਅੰਗਰੂਲਾਲ ਦੇ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਹਿਲਾਂ ਹੀ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ, ਜੇਕਰ ਰਿੰਕੂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਵਾਸਤੇ ਇਹ ਬਹੁਤ ਵੱਡਾ ਝਟਕਾ ਹੋਵੇਗਾ।