ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਰਾਜ ਸਭਾ ਵਿੱਚੋਂ ਕੀਤਾ ਗਿਆ ਮੁੱਅਤਲ
ਨਵੀਂ ਦਿੱਲੀ,27 (ਜੁਲਾਈ(ਵਿਸ਼ਵ ਵਾਰਤਾ)- ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਦਰਮਿਆਨ ਰਾਜ ਸਭਾ ਚੇਅਰਮੈਨ ਨੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਹਫ਼ਤੇ ਦੇ ਬਾਕੀ ਹਿੱਸੇ ਲਈ ਉਪਰਲੇ ਸਦਨ ਤੋਂ ਮੁਅੱਤਲ ਕਰ ਦਿੱਤਾ ਹੈ। ਸੰਜੇ ਸਿੰਘ ਨੂੰ ਸਦਨ ਦੀ ਕਾਰਵਾਈ ਦੌਰਾਨ ‘ਅਨਿਯਮਤ ਵਿਵਹਾਰ’ ਅਤੇ ਦੁਰਵਿਹਾਰ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਕਾਗਜ਼ ਪਾੜ ਕੇ ਸਦਨ ਦੀ ਕੁਰਸੀ ਵੱਲ ਸੁੱਟ ਰਹੇ ਸਨ। ਇੱਥੇ ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਵੀ ਰਾਜ ਸਭਾ ਨੇ 19 ਸੰਸਦ ਮੈਂਬਰਾਂ ਨੂੰ ਅਣਗਹਿਲੀ ਦੇ ਆਧਾਰ ‘ਤੇ ਇਕ ਹਫਤੇ ਲਈ ਮੁਅੱਤਲ ਕਰ ਦਿੱਤਾ ਸੀ। ਮਹਿੰਗਾਈ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਤੱਕ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਸਦਨਾਂ ਦੇ ਕੁੱਲ੍ਹ 24 ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਹੋ ਚੁੱਕੀ ਹੈ।























