ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਲੈ ਕੇ ਗਵਰਨਰ ਹਾਊਸ ਤੱਕ ਕੱਢਿਆ ਸ਼ਾਂਤੀ ਮਾਰਚ
ਚੰਡੀਗੜ੍ਹ,22 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਧਾਨ ਸਭਾ ਸੈਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਆਹਮੋ ਸਾਹਮਣੇ ਹਨ। ਰਾਜਪਾਲ ਨੇ ਕੱਲ੍ਹ ਅਚਾਨਕ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਦ ਕਰ ਦਿੱਤਾ। ਜਿਸ ਕਾਰਨ ਭਰੋਸੇ ਦਾ ਵੋਟ ਸਾਬਤ ਕਰਨ ਦੇ ਬਹਾਨੇ ਤਾਕਤ ਦਿਖਾਉਣ ਦੀ ਤਿਆਰੀ ਕਰ ਰਹੀ ‘ਆਪ’ ਗੁੱਸੇ ‘ਚ ਆ ਗਈ। ਪਹਿਲਾਂ ‘ਆਪ’ ਵਿਧਾਇਕਾਂ ਦੀ ਮੀਟਿੰਗ ਸੀ.ਐਮ ਭਗਵੰਤ ਮਾਨ ਦੀ ਅਗਵਾਈ ‘ਚ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਤੋਂ ਗਵਰਨਰ ਹਾਊਸ ਤੱਕ ਮਾਰਚ ਕੱਢਿਆ। ਇਸ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ 27 ਸਤੰਬਰ ਤੋਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ।