ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ 14 ਅਕਤੂਬਰ(ਵਿਸ਼ਵ ਵਾਰਤਾ)-ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਇਸ ਸੰਬੰਧ ਵਿੱਚ ਲਿਖਤੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕਰ ਲਈ ਗਈ ਹੈ ਅਤੇ ਡੀਐਸਪੀ ਜਗਮੋਹਨ ਸਿੰਘ ਦੀ ਅਗਵਾਈ ਵਿੱਚ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੋਰ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਕੀ ਸ਼ੀਤਲ ਅੰਗੁਰਾਲ ਨੂੰ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਦਿੱਤੇ ਬਿਆਨ ਨੂੰ ਲੈ ਕੇ ਦਿੱਤੀ ਗਈ ਹੈ।