ਆਮ ਆਦਮੀ ਪਾਰਟੀ ਨੂੰ ਝਟਕਾ
ਜਸਟਿਸ ਜੋਰਾ ਸਿੰਘ ਨੇ ਪਾਰਟੀ ਨੂੰ ਆਖਿਆ ਅਲਵਿਦਾ, ਅਜ਼ਾਦ ਚੋਣ ਲੜਨ ਦਾ ਕੀਤਾ ਐਲਾਨ
ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੀ ਟਿਕਟ ’ਤੇ ਲੋਕ ਸਭਾ ਹਲਕਾ ਜਲੰਧਰ ਤੋਂ ਚੋਣ ਲੜ ਚੁੱਕੇ ਪਾਰਟੀ ਦੇ ਲੀਗਲ ਸੈੱਲ ਦੇ ਸਾਬਕਾ ਪ੍ਰਧਾਨ ਜਸਟਿਸ ਜੋਰਾ ਸਿੰਘ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਦੀ ਪੁਸ਼ਟੀ ਉਨ੍ਹਾਂ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਕੀਤੀ ਹੈ। ਉਹ ਪਹਿਲਾਂ ਪਾਰਟੀ ਦੀ ਟਿਕਟ ’ਤੇ ਚੋਣ ਲੜਨਾ ਚਾਹੁੰਦੇ ਸਨ ਪਰ ਟਿਕਟ ਕਰਮਜੀਤ ਅਨਮੋਲ ਨੂੰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਦਸੰਬਰ 2018 ਵਿਚ ਜਸਟਿਸ ਜੋਰਾ ਸਿੰਘ (ਸੇਵਾਮੁਕਤ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।