ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
ਮੌਜੂਦਾ ਐਮਪੀ ਅਤੇ ਐਮਐਲਏ ਨੇ ਛੱਡੀ ਪਾਰਟੀ, ਭਾਜਪਾ ਵਿੱਚ ਹੋਏ ਸ਼ਾਮਲ
ਚੰਡ਼ੀਗੜ੍ਹ, 27ਮਾਰਚ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਪਾਰਾ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਲ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਲ ਅੱਜ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵੀ ਐਲਾਨਿਆ ਹੋਇਆ ਹੈ। ਅਜਿਹੇ ਵਿੱਚ ਰਿੰਕੂ ਦਾ ਭਾਜਪਾ ਵਿੱਚ ਜਾਣਾ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਹੈ।
https://x.com/BJP4India/status/1772936217350349144?t=hEPgqfqQdF0JkINHoE6-PQ&s=08