ਆਮ ਆਦਮੀ ਪਾਰਟੀ ਨੇ ਐਮ ਸੀ ਜਿੰਪਾ ਨੂੰ ਦਿੱਤੀ ਵੱਡੀ ਜਿੰਮੇਵਾਰੀ, ਬਣਾਇਆ ਸੂਬਾ ਜੁਆਇੰਟ ਸਕੱਤਰ

ਹੁਸ਼ਿਆਰਪੁਰ 24 ਅਪ੍ਰੈਲ ( ਵਿਸ਼ਵ ਵਾਰਤਾ /ਤਰਸੇਮ ਦੀਵਾਨਾ ) ਆਮ ਆਦਮੀ ਪਾਰਟੀ ਨੇ ਵਾਰਡ ਨੰਬਰ 6 ਦੇ ਐਮ ਸੀ ਬ੍ਰਹਮਸ਼ੰਕਰ ਜਿੰਪਾ ਨੂੰ ਪਾਰਟੀ ਦਾ ਸੂਬਾ ਜੁਆਇੰਟ ਸਕੱਤਰ ਬਣਾਉਦੇ ਹੋਏ ਕੁਝ ਹੋਰਨਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਹਨ। ਦਿਲੀਪ ਓਹਰੀ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸੂਬਾ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਬਖਸ਼ੀ ਨੇ ਹੁਸ਼ਿਆਰਪੁਰ ਵਿੱਚ ਆਯੋਜਿਤ ਪੱਤਰਕਾਰਾ ਨੂੰ ਦਿੱਤੀ। ਉਹਨਾਂ ਨੇ ਕਿਹਾ ਕਿ ਪਾਰਟੀ ਵਿੰਚ ਸਮੇਂ-ਸਮੇਂ ਤੇ ਬਦਲਾਵ ਹੁੰਦੇ ਰਹਿੰਦੇ ਹਨ ਅਤੇ ਅਹਿਮ ਵਿਅਕਤੀਆਂ ਨੂੰ ਮਹੱਤਵ ਪੂਰਨ ਜਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ। ਜਿਸਦੇ ਤਹਿਤ ਬ੍ਰਹੰਮ ਸ਼ੰਕਰ ਜਿੰਪਾ ਨੂੰ ਸੂਬਾ ਜੁਆਇੰਟ ਸਕੱਤਰ ਥਾਪਿਆ ਗਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਕਿਹਾ ਕਿ ਪ੍ਰਦੇਸ਼ ਦੀ ਜਨਤਾ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਅਣ ਲਈ ਤਿਆਰ ਬੈਠੀ ਹੈ ਅਤੇ ਐਮ ਸੀ ਜਿੰਪਾ ਬਹੁਤ ਹੀ ਸੁਲਝੇ ਹੋਏ ਅਤੇ ਹੰਡੇ ਹੋਏ ਨੇਤਾ ਨੇ ਅਤੇ ਇਹਨਾਂ ਦੇ ਮਾਨ ਸਨਮਾਨ ਨੂੰ ਦੇਖਦੇ ਹੋਏ ਹੀ ਪਾਰਟੀ ਨੇ ਇਹਨਾਂ ਨੂੰ ਇਹ ਜਿੰਮੇਵਾਰੀ ਦਿੱਤੀ ਹੈ।
ਇਸ ਮੌਕੇ ਤੇ ਜਿੰਪਾ ਨੇ ਪਾਰਟੀ ਵੱਲੋਂ ਉਹਨਾਂ ਨੂੰ ਸੂਬਾ ਜੁਆਇੰਟ ਸਕੱਤਰ ਲਗਾਉਣ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਉਹ ਪਹਿਲਾਂ ਤਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਨਾ ਚਾਹੁੰਦੇ ਹਨ, ਜਿਨਾਂ ਨੇ ਉਹਨਾਂ ਨੂੰ ਸਮਾਂ ਦਿੱਤਾ। ਉਹਨਾਂ ਨਾਲ ਗੱਲਬਾਤ ਦੌਰਾਨ ਪੰਜਾਬ ਅਤੇ ਹੁਸ਼ਿਆਰਪੁਰ ਦੀ ਸਿਆਸਤ ਦੇ ਚਰਚੇ ਕੀਤੇ ਜਾਣਗੇ । ਉਹਨਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਜਿੰਪਾ ਨੇ ਕਿਹਾ ਕਿ ਅੱਜ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਵਿੱਚ ਇੱਕ ਵੱਡੇ ਬਦਲਾਵ ਦੇ ਇੰਤਜਾਰ ਵਿੱਚ ਹਨ। ਉਹਨਾਂ ਕਿਹਾ ਕਿ ਆਪ ਹੁਸ਼ਿਆਰਪੁਰ ਵਿੱਚ ਪੂਰੀ ਇੱਕਜੁਟਤਾ ਨਾਲ ਚੋਣ ਲੜੇਗੀ ਅਤੇ ਜਿਹੜਾ ਵੀ ਉਮੀਦਵਾਰ ਉਤਾਰਿਆ ਗਿਆ ਉਸਦਾ ਪੂਰਾ ਸਾਥ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਕਿਹਾ ਕਿ ਜੇ ਪਾਰਟੀ ਉਹਨਾਂ ਨੂੰ ਮੌਕਾ ਦੇਵੇਗੀ ਤਾਂ ਉਹ ਪਾਰਟੀ ਦਾ ਆਦੇਸ਼ ਮੰਨ ਕੇ ਚੌਣ ਮੈਦਾਨ ਵਿੱਚ ਉਤਰਨਗੇ। ਇਸ ਮੌਕੇ ਤੇ ਸੂਬਾ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਬਖਸ਼ੀ ਨੇ ਨਵੇ ਬਣੇ ਓਹਦੇਦਾਰਾਂ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ। ਇਸ ਮੌਕੇ ਤੇ ਜਿਲਾ ਸੱਕਤਰ ਕਰਮਜੀਤ ਕੌਰ, ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਅਤੇ ਲੀਗਲ ਸੈਲ ਦੇ ਜਿਲਾ ਪ੍ਰਧਾਨ ਐਡਵੋਕੇਟ ਅਮਰਜੋਤ ਸੈਣੀ ਵੀ ਮੌਜੂਦ ਸਨ।






















