• Latest
  • Trending
ਆਮ ਆਦਮੀ ਪਾਰਟੀ ਨੇ  ਕਿਸਾਨਾਂ ਦੀਆਂ ਖੁਦਕੁਸ਼ੀਆਂ  ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

ਆਮ ਆਦਮੀ ਪਾਰਟੀ ਨੇ  ਕਿਸਾਨਾਂ ਦੀਆਂ ਖੁਦਕੁਸ਼ੀਆਂ  ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

7 hours ago
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

8 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

11 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

11 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

11 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

12 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

12 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

12 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

13 hours ago
Hindi News
English News
Friday, October 2, 2026
No Result
View All Result
23 °c
Chandigarh
28 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ  ਕਿਸਾਨਾਂ ਦੀਆਂ ਖੁਦਕੁਸ਼ੀਆਂ  ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

October 8, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰੂਪਨਗਰ
ਆਮ ਆਦਮੀ ਪਾਰਟੀ ਨੇ  ਕਿਸਾਨਾਂ ਦੀਆਂ ਖੁਦਕੁਸ਼ੀਆਂ  ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

ਆਮ ਆਦਮੀ ਪਾਰਟੀ ਨੇ  ਕਿਸਾਨਾਂ ਦੀਆਂ ਖੁਦਕੁਸ਼ੀਆਂ  ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

ਸਰਕਾਰ ਕੋਲੋਂ ਯੂਪੀ ਦੀ ਤਰਜ ਤੇ ਪੰਜਾਬ ਦੇ ਕਿਸਾਨਾਂ ਲਈ ਵੀ ਕੀਤੀ 50-50 ਲੱਖ ਵਿੱਤੀ ਸਹਾਇਤਾ ਦੀ ਮੰਗ

ਆਮ ਆਦਮੀ ਪਾਰਟੀ ਨੇ  ਕਿਸਾਨਾਂ ਦੀਆਂ ਖੁਦਕੁਸ਼ੀਆਂ  ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਘੇਰਿਆ

ਚੰਡੀਗੜ੍ਹ, 8 ਅਕਤੂਬਰ(ਵਿਸ਼ਵ ਵਾਰਤਾ)-‘ਪੰਜਾਬ ਵਿੱਚ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਮੁੱਖ ਮੰਤਰੀਆਂ ਦੇ ਚਿਹਰੇ ਤਾਂ ਸਮੇਂ ਸਮੇਂ ’ਤੇ ਬਦਲੇ, ਪਰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਸਧਾਰਨ ਵਾਪਾਰੀਆਂ- ਦੁਕਾਨਦਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਦਾ ਮਾੜਾ ਸਿਲਸਿਲਾ ਬਿਲਕੁੱਲ ਹੀ ਨਹੀਂ ਰੁਕਿਆ। ਜੇ ਸਰਕਾਰਾਂ ਮਾਫ਼ੀਆ ਅਤੇ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਕੇ ਉਸੇ ਪੈਸੇ ਨਾਲ ਕਿਸਾਨਾਂ- ਮਜ਼ਦੂਰਾਂ ਦੇ ਸਿਰਾਂ ਤੋਂ ਕਰਜ਼ੇ ਦਾ ਬੋਝ ਉਤਾਰ ਦਿੰਦੀਆਂ ਅਤੇ ਫ਼ਸਲਾਂ ਦੀ ਬਰਬਾਦੀ ਰੋਕਣ ਲਈ ਪ੍ਰਬੰਧ ਕਰਦੀਆਂ ਤਾਂ ਉਨ੍ਹਾਂ (ਕਿਸਾਨਾਂ) ਨੇ ਗਲ -ਫਾਹੇ ਨੀ ਸੀ ਲੈਣੇ ਅਤੇ ਨਾ ਹੀ ਜ਼ਹਿਰਾਂ ਪਾਣੀਆਂ ਸਨ।’ ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਘੱਦੂਵਾਲਾ ਦੇ ਇੱਕ ਹੋਰ ਕਿਸਾਨ ਦਰਸ਼ਨ ਸਿੰਘ ਵੱਲੋਂ ਨਰਮੇ ਦੀ ਫ਼ਸਲ ਤਬਾਹ ਹੋਣ ਅਤੇ ਕਰਜ਼ੇ ਦੀ ਪੰਡ ਦਾ ਵਜ਼ਨ ਨਾ ਸਹਾਰਦਿਆਂ ਜ਼ਹਿਰ ਪੀਣ ਲਈ ਮਜ਼ਬੂਰ ਹੋਣਾ ਪਿਆ। ਇਸ ਤੋਂ ਸਾਫ਼ ਹੈ ਕਿ ਕਾਂਗਰਸ ਅਤੇ ਅਕਾਲੀ ਦਲ- ਭਾਜਪਾ ਸਰਕਾਰਾਂ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕੋਈ ਪਰਵਾਹ ਨਹੀਂ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਡਰਾਮੇਬਾਜ਼ੀ ਤੋਂ ਵੱਧ ਕੁੱਝ ਨਹੀਂ ਕਰ ਰਹੇ। ਗੁਲਾਬੀ ਸੁੰਡੀ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ। ਇਸ ਤਰ੍ਹਾਂ ਕਾਂਗਰਸ ਅਤੇ ਬਾਦਲਾਂ ਨੇ ਕਰਜ਼ਾ ਮੁਆਫ਼ੀ ਦਾ ਢੰਢੋਰਾ ਤਾਂ ਪਿੱਟਿਆ ਹੈ ਪਰ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਕੋਈ ਕਰਜ਼ਾ ਮੁਆਫ਼ ਨਹੀਂ ਕੀਤਾ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਤਰ ਪ੍ਰਦੇਸ਼ ਦੇ ਸ਼ਹੀਦ ਕਿਸਾਨਾਂ ਦਿੱਤੀ 50-50 ਲੱਖ ਦੀ ਸਹਾਇਤਾ ਚੰਗਾ ਕਦਮ ਹੈ। ਪਰ ਚੰਨੀ ਸਰਕਾਰ ਇਹ ਵੀ ਦੱਸੇ ਕਿ ਪੰਜਾਬ ਦੇ ਕਿਸਾਨਾਂ ਲਈ ਕੀ ਕੁੱਝ ਕਰ ਰਹੇ ਹੋ? ਕਿਸਾਨ ਅੰਦੋਲਨ ਦੌਰਾਨ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ, ਚੰਨੀ ਸਰਕਾਰ ਉਨ੍ਹਾਂ ਬਾਰੇ ਕਿਉਂ ਨਹੀਂ ਕੁੱਝ ਕਰ ਰਹੀ? ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਕਿਸਾਨ ਕਰਜ਼ੇ ਦਾ ਭਾਰ ਚੁੱਕੀ ਫ਼ਿਰਦੇ ਹਨ, ਜਦੋਂ ਕਿ 2017 ਵਿੱਚ ਕਾਂਗਰਸ ਪਾਰਟੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਬਾਦਲਾਂ ਦੇ ਰਾਜ ਵਾਂਗ ਅੱਜ ਵੀ ਨਰਮੇ ਦੇ ਘਟੀਆ ਬੀਜ ਅਤੇ ਨਿਕੰਮੀਆਂ ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਦਿੱਤੀਆਂ ਗਈਆਂ, ਜਿਸ ਕਾਰਨ ਨਰਮੇ ਦੀ ਤਿਆਰ ਹੋਈ ਫ਼ਸਲ ਗੁਲਾਬੀ ਸੁੰਡੀ ਨਾਲ ਬਰਬਾਦ ਹੋ ਗਈ।
ਸੰਧਵਾਂ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਕਿਸਾਨਾਂ ਨੂੰ ਨਾ ਹੀ ਨਰਮੇ ਦੀ ਬਰਬਾਦ ਫ਼ਸਲ ਦਾ ਕੋਈ ਮੁਆਵਜ਼ਾ ਦਿੱਤਾ ਅਤੇ ਨਾ ਹੀ ਪੂਰੀ ਤਰ੍ਹਾਂ ਕਰਜ਼ਾ ਮੁਆਫ਼ ਕੀਤਾ। ਜੇ ਸਰਕਾਰ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਹੁੰਦਾ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਚੰਗੇ ਬੀਜ ਅਤੇ ਚੰਗੀਆਂ ਕੀਟਨਾਸ਼ਕ ਦਵਾਈਆਂ ਦਿੱਤੀਆਂ ਹੁੰਦੀਆਂ ਤਾਂ ਦਰਸ਼ਨ ਸਿੰਘ ਅਤੇ ਦਰਜ਼ਨਾਂ ਹੋਰ ਕਿਸਾਨ ਤੇ ਖੇਤ ਮਜ਼ਦੂਰ ਮੌਤ ਨੂੰ ਗਲੇ ਨਾ ਲਾਉਂਦਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸੂਬੇ ’ਚ ਚਲਦੇ ਮਾਫ਼ੀਆ ਰਾਜ ਨੂੰ ਨੱਥ ਪਾਈ ਹੁੰਦੀ ਅਤੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਹੁੰਦੇ ਤਾਂ ਕਿਸਾਨਾਂ- ਮਜ਼ਦੂਰਾਂ ਦੇ ਮਾਮੂਲੀ ਕਰਜ਼ੇ ਮੁਆਫ਼ ਕਰਨ ਲਈ ਸਰਕਾਰ ਨੂੰ ਕਰਜ਼ਾ ਲੈਣ ਦੀ ਲੋੜ ਨਹੀਂ ਸੀ ਪੈਣੀ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਜੇ ਕਾਂਗਰਸ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ ਤਾਂ ਤੁਰੰਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ। ਪੰਜਾਬ ਦੇ ਸ਼ਹੀਦ ਕਿਸਾਨਾਂ ਨੂੰ ਵੀ ਯੂ.ਪੀ. ਦੀ ਤਰਜ ’ਤੇ 50- 50 ਲੱਖ ਦੀ ਵਿੱਤੀ ਮਦਦ ਦੇਵੇ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਪ੍ਰਤੀ ਏਕੜ ਘੱਟੋ ਘੱਟ 50 ਹਜ਼ਾਰ ਤੋਂ ਲੈ ਕੇ ਇੱਕ ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਜਾਰੀ ਕਰੇ।’’

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

by Navjot
October 1, 2026
0

ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼ 14 ਟੀਮਾਂ ਵਿਚਾਲੇ ਖੇਡੇ ਜਾਣਗੇ...

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

by Navjot
October 1, 2026
0

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ   ਰਾਏਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
5 days ago
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 