ਚੰਡੀਗੜ੍ਹ, 14 ਦਸਬੰਰ- ਆਮ ਆਦਮੀ ਪਾਰਟੀ ਨੇ ਸਦਨ ਦਾ ਵਾਕਆਊਟ ਕੀਤਾ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਸਦਨ ਤੋਂ ਬਾਹਰ ਆ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।
ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮੁੱਦਿਆਂ ਉਤੇ ਅਸੀਂ ਚਰਚਾ ਦੀ ਮੰਗ ਕੀਤੀ ਸੀ, ਪਰ ਸਰਕਾਰ ਨੇ ਸਦਨ ਦਾ ਸਮਾਂ ਘਟਾ ਕੇ ਬੇਇਨਸਾਫੀ ਕੀਤੀ ਹੈ। ਇਸ ਲਈ ਉਹਨਾਂ ਨੇ ਸਦਨ ਦਾ ਵਾਕਆਊਟ ਕੀਤਾ।
ਦੂਸਰੇ ਪਾਸੇ ਸੁਖਪਾਲ ਸਿੰਘ ਖਹਿਰਾ ਧੜਾ ਆਮ ਆਦਮੀ ਪਾਰਟੀ ਦੇ ਇਸ ਵਾਕਆਊਟ ਵਿਚ ਸ਼ਾਮਿਲ ਨਹੀਂ ਸੀ।