ਆਮ ਆਦਮੀ ਪਾਰਟੀ ਨੇ ਕੀਤਾ ਸਿੱਖਿਆ ਮੰਤਰੀ ਖਿਲਾਫ ਪ੍ਰਦਰਸ਼ਨ
ਚੰਡੀਗੜ੍ਹ,13 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਪੀ. ਏ. ਨੂੰ ਸੁਵਿਧਾ ਕੇਂਦਰ ਵਿਚ ਏ. ਡੀ. ਐੱਮ ਦੀ ਨੌਕਰੀ ਦੇਣ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਡੀ. ਸੀ. ਦਫ਼ਤਰ ਸੰਗਰੂਰ ਅੱਗੇ ਸਿੰਗਲਾ ਦਾ ਪੁਤਲਾ ਸਾੜਿਆ ਗਿਆ ਅਤੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।