
ਪਿੰਡ ਸ਼ੇਰਗੜ੍ਹ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਮੀਟਿੰਗ
ਰਾਜਿੰਦਰ ਕੁਮਾਰ ਪੰਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਹੁਸ਼ਿਆਰਪੁਰ,ਜੁਲਾਈ 13 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਚੇਚੀ ਦੀ ਅਗਵਾਈ ਹੇਠ ਪਿੰਡ ਸ਼ੇਰਗੜ੍ਹ ਵਿੱਚ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਨੇ ਸ਼ਿਰਕਤ ਕੀਤੀ।ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਸ਼ਾਮਿਲ ਹੋਏ। ਇਸ ਮੌਕੇ ਇਲਾਕੇ ਦੇ ਉੱਘੇ ਸਮਾਜ ਸੇਵੀ ਰਾਜਿੰਦਰ ਕੁਮਾਰ ਪੰਚ ਆਪਣੇ ਸਾਥੀਆਂ ਸਮੇਤ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਉਕਤ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਤੇ ਜਸਪਾਲ ਸਿੰਘ ਚੇਚੀ ਹਲਕਾ ਦਿਹਾਤੀ ਇੰਚਾਰਜ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਆਮ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਮਾਨਦਾਰੀ ਅਤੇ ਦਿਆਨਤਦਾਰੀ ਦੇ ਨਾਲ ਆਮ ਲੋਕਾਂ ਦੇ ਹਿੱਤਾਂ ਵਿੱਚ ਫ਼ੈਸਲੇ ਕਰਕੇ ਇਸ ਨੂੰ ਸਹਿਜਤਾ ਨਾਲ ਲਾਗੂ ਕੀਤਾ ਜਾਵੇ ਤਾਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕਦਾ ਹੈ।ਇਸ ਨੂੰ ਵੇਖਦਿਆਂ ਦੇਸ਼ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿਚ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਪੂਰਨ ਭਰੋਸਾ ਪ੍ਰਗਟਾਇਆ ਜਾ ਰਿਹਾ ਹੈ।ਇਸ ਮੌਕੇ ਜਸਪਾਲ ਚੇਚੀ ਹਲਕਾ ਦਿਹਾਤੀ ਇੰਚਾਰਜ ਨੇ ਕਿਹਾ ਕਿ ਪਾਰਟੀ ਨੂੰ ਘਰ ਘਰ ਵਿੱਚ ਪੁਚਾਉਣ ਲਈ ਪਿੰਡ ਪਿੰਡ ਦੇ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਾਉਣ ਲਈ ਜ਼ਮੀਨੀ ਪੱਧਰ ਤੇ ਮਜ਼ਬੂਤੀ ਨਾਲ ਕੰਮ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਪਾਰਟੀ ਆਗੂਆਂ ਦੀ ਅਗਵਾਈ ਹੇਠ ਹਰ ਪਿੰਡ ਵਿੱਚ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਜਿਸ ਦੌਰਾਨ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਣ ਦੇ ਆਸਾਰ ਦਿਖਾਈ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਦੌਰਾ ਦੌਰਿਆਂ ਦੌਰਾਨ ਵੇਖਿਆ ਗਿਆ ਕਿ ਲੋਕ ਰਵਾਇਤੀ ਅਕਾਲੀ ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀਆਂ ਲੋਕਾਂ ਨਾਲ ਖਿਲਵਾੜ ਕਰਨ ਦੀਆਂ ਨੀਤੀਆਂ ਤੋਂ ਬਹੁਤ ਬੁਰੀ ਤਰ੍ਹਾਂ ਉਕਤਾ ਚੁੱਕੇ ਹਨ ਅਤੇ ਹੁਣ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਤੇਜ਼ੀ ਨਾਲ ਭਰੋਸਾ ਪ੍ਰਗਟ ਕਰਦੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਲਈ ਬਹੁਤ ਵੱਡਾ ਉਤਸ਼ਾਹ ਦੇਖਿਆ ਜਾ ਰਿਹਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੋਦ ਕੁਮਾਰ ਸ਼ਰਮਾ, ਰਾਜਿੰਦਰ ਕੁਮਾਰ, ਮੋਨਾ, ਮਹੇਸ਼ ਦੁੱਗਲ, ਮਦਨ ਕੁਮਾਰ ਸਿੰਧੂ, ਹਰਦੇਵ ਸਿੰਘ, ਸੰਦੀਪ, ਰਛਪਾਲ, ਨਿਰਮਲ,ਸਰਬਜੀਤ ਕੌਰ, ਸੁਰਿੰਦਰ ਕੁਮਾਰ, ਰਾਮ ਪਿਆਰੀ, ਗੁਰਮੀਤ ਕੌਰ, ਸ਼ਿਵਮ ਕੁਮਾਰ, ਨਿਤੀਸ਼ ਚੌਧਰੀ, ਉੱਤਮਜੀਤ ਸਿੰਘ,ਰਾਹੁਲ ਕੁਮਾਰ, ਸ਼ਮਿੰਦਰ ਕੁਮਾਰ,ਬਲਵੀਰ ਚੰਦ, ਰੋਮੀ ਕੁਮਾਰ ਸਮੇਤ ਵੱਡੀ ਗਿਣਤੀ ਚ ਪਿੰਡ ਵਾਸੀ ਹਾਜ਼ਰ ਸਨ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...























