ਹੁਸ਼ਿਆਰਪੁਰ, 29 ਜੂਨ (ਵਿਸ਼ਵ ਵਾਰਤਾ)-

ਆਦਮੀ ਪਾਰਟੀ ਵਿਧਾਨ ਸਭਾ ਹਲਕਾ ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਸਥਾਨਕ ਬੱਸ ਸਟੈਂਡ ਸਾਹਮਣੇ ਡਾਕਟਰ ਬੀ ਆਰ ਅੰਬੇਡਕਰ ਚੌਕ ਹੁਸ਼ਿਆਰਪੁਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਭਾਜਪਾ ਗਠਜੋੜ ਵਿਸ਼ੇਸ਼ ਕਰਕੇ ਬਾਦਲ ਪਰਿਵਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ।ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਕਿਰਸਾਨੀ ਸਰਮਾਏਦਾਰਾਂ ਦੇ ਹੱਥਾਂ ਵਿੱਚ ਵੇਚ ਦਿੱਤੀ ਹੈ।ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਦਾ ਆਮ ਆਦਮੀ ਪਾਰਟੀ ਡੱਟ ਕੇ ਵਿਰੋਧ ਕਰਦੀ ਹੈ ਇਸੇ ਲਈ ਇਨ੍ਹਾਂ ਕਥਿਤ ਕਿਸਾਨ ਹਿਤੈਸ਼ੀਆਂ ਮੋਦੀ ਤੇ ਬਾਦਲ ਪਰਿਵਾਰ ਦਾ ਆਪ ਵੱਲੋਂ ਦੋਵਾਂ ਦਾ ਪੁਤਲਾ ਫੂਕਿਆ ਗਿਆ ਹੈ।ਇਸ ਮੌਕੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਸਪਾਲ ਚੇਚੀ ਇੰਚਾਰਜ ਹੁਸ਼ਿਆਰਪੁਰ ਦਿਹਾਤੀ ਨੇ ਮੰਤਰੀ ਹਰਸਿਮਰਤ ਕੌਰ ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ ਵਿਚ ਮੌਜੂਦ ਸਨ ਜਿਸ ਵਿਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ ਵਿਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਆਮ ਆਦਮੀ ਪਾਰਟੀ ਹੁਸ਼ਿਆਰਪੁਰ ਸ਼ਹਿਰੀ ਪ੍ਰਧਾਨ ਅਜੇ ਵਰਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਹਨ।
ਸੰਦੀਪ ਸੈਣੀ ਇੰਚਾਰਜ ਹਲਕਾ ਹੁਸ਼ਿਆਰਪੁਰ ਵਿਧਾਨ ਸਭਾ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੀ ਹੈ ।ਇਸ ਮੌਕੇ ਗੁਰਮੀਤ ਸਿੰਘ, ਬਹਾਦਰ ਸਿੰਘ ਭਿੰਡਰ ਵਾਰਡ ਪ੍ਰਧਾਨ ਵਾਰਡ ਨੰਬਰ 44, ਦਿਲਪ੍ਰੀਤ ਬਾਂਸਲ,ਸਤਿੰਦਰ ਰਿੱਕੀ,ਦਲੀਪ ਪੁਰੀ, ਗੁਰਪ੍ਰੀਤ ਸਿੰਘ, ਸੰਤੋਸ਼ ਸੈਣੀ, ਮਨਦੀਪ ਕੌਰ, ਬਿੱਟੂ ਚੋਪੜਾ ਅਨਿਲ ਹਰਜਿੰਦਰ ਵਿਰਦੀ ਬਹਾਦਰ ਸਿੰਘ ਹਰਭਜਨ ਸਿੰਘ,ਦਲਜੀਤ ਕੁਮਾਰ ਮੁਕੇਸ਼ ਕੁਮਾਰ ਰਜਿੰਦਰ ਕੁਮਾਰ ਨਿਤੇਸ਼ ਕੁਮਾਰ ਸੁਰਿੰਦਰ ਵਧਾਵਨ ਨੇ ਚੰਦ ਖੱਟਾ ਪੰਕਜ ਮਹਿਰਾ ਹਰਪ੍ਰੀਤ ਸਿੰਘ ਸੰਜੀਵ ਸ਼ਰਮਾ ਵਿਕਰਮ ਕੁਮਾਰ ਅੰਸ਼ੂਮਨ ਸ਼ਰਮਾ ਲੱਕੀ ਫੌਜੀ ਸਮੇਤ ਵੱਡੀ ਗਿਣਤੀ ਵਿੱਚ ਆਪ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।