ਹੁਸ਼ਿਆਰਪੁਰ, 7 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇੱਕ ਮੰਗ ਪੱਤਰ ਦਿੱਤਾ।ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਐੱਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਗਏ ਇਸ ਵਫ਼ਦ ਵਿੱਚ ਸੰਦੀਪ ਸੈਣੀ ਇੰਚਾਰਜ ਹੁਸ਼ਿਆਰਪੁਰ ਹਲਕਾ, ਵਾਈਸ ਪ੍ਰਧਾਨ ਲਵਦੀਪ ਸਿੰਘ ਗਿੱਲ, ਜਸਪਾਲ ਸਿੰਘ,ਵਾਈਸ ਪ੍ਰਧਾਨ ਕੁਲਦੀਪ ਮਿੰਟੂ, ਸੱਤਪਾਲ ਸਿੰਘ,ਜਰਨੈਲ ਸੋਨੀ ਬਲਾਕ ਐਸ ਸੀ ਵਿੰਗ, ਅਜੈਬ ਸਿੰਘ ਵਾਈਸ ਪ੍ਰਧਾਨ ਪੰਜਾਬ,ਪ੍ਰੋਫੈਸਰ ਹਰਬੰਸ ਸਿੰਘ ਬੁੱਧੀਜੀਵੀ ਸੈੱਲ, ਲੱਖੀ ਮੱਲੇਵਾਲ, ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪਾਬਲਾ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਦੁਨੀਆਂ ਦੀਆਂ ਸਰਕਾਰਾਂ ਕਰੋਨਾ ਮਹਾਂਮਾਰੀ ਕਾਰਨ ਕਾਰੋਬਾਰਾਂ ਵਿੱਚ ਖੜੋਤ ਆਉਣ ਕਰ ਕੇ ਆਪਣੇ ਨਾਗਰਿਕਾਂ ਨੂੰ ਵੱਖ ਵੱਖ ਤਰੀਕੇ ਨਾਲ ਉਨ੍ਹਾਂ ਦੀ ਮਦਦ ਕਰਨ ਲਈ ਯਤਨਸ਼ੀਲ ਹਨ, ਪਰ ਸੂਬੇ ਦੀ ਸੱਤਾਧਾਰੀ ਪਾਰਟੀ ਦੇ ਨੁਮਾਇੰਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਬਜਾਏ ਉਨ੍ਹਾਂ ਦਾ ਹੱਕ ਮਾਰਨ ਦਾ ਕੰਮ ਕਰ ਰਹੇ ਹਨ।ਆਮ ਆਦਮੀ ਪਾਰਟੀ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਅਤੇ ਸੰਦੀਪ ਸੈਣੀ ਹਲਕਾ ਇੰਚਾਰਜ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਾਅਵਿਆਂ ਅਨੁਸਾਰ 70725 ਮੀਟਰਕ ਟਨ ਅਨਾਜ ਅਤੇ 10000 ਮੀਟਰਿਕ ਟਨ ਦਾਲਾਂ ਪੰਜਾਬ ਲਈ ਭੇਜੀਆਂ ਸਨ ਪਰ ਇਹ ਰਾਸ਼ਨ ਲੋਕਾਂ ਵਿੱਚ ਵੰਡਿਆ ਹੀ ਨਹੀਂ ਗਿਆ,ਸਗੋਂ ਸੱਤਾਧਾਰੀ ਪਾਰਟੀ ਨੇ ਇਹ ਰਾਸ਼ਨ ਆਪਣੇ ਹੀ ਨਮਾਦਿਆਂ ਦੇ ਹਵਾਲੇ ਕਰ ਦਿੱਤਾ ਜਿਸ ਕਾਰਨ ਲੋੜਵੰਦ ਲੋਕਾਂ ਤੱਕ ਨਹੀਂ ਪਹੁੰਚ ਸਕਿਆ।ਉਨ੍ਹਾਂ ਕਿਹਾ ਕਿ ਜੇਕਰ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਗਰੀਬ ਲੋੜਵੰਦ ਲੋਕਾਂ ਦੀ ਬਾਂਹ ਨਾ ਪੜ੍ਹਦੀਆਂ ਤਾਂ ਸਥਿਤੀ ਬਹੁਤ ਹੀ ਬਦਤਰ ਹੋ ਜਾਣੀ ਸੀ।ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਸਾਰੇ ਵਰਤਾਰੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਤਿੱਖਾ ਸੰਘਰਸ਼ ਵਿੱਢੇਗੀ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ- 3 ਦੀ ਮੌਤ ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)-ਪਟਿਆਲਾ ਦੇ ਪਿੰਡ ਚਤਰ...