ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ – ਤਾਨਾਸ਼ਾਹੀ ਦੇ ਖਿਲਾਫ ਇਸ ਲੜਾਈ ਵਿੱਚ ਆਪਣੀ ਅਵਾਜ਼ ਬੁਲੰਦ ਕਰਨ ਲਈ, indiawithkejriwal.com ਤੋਂ ਫੋਟੋ ਡਾਊਨਲੋਡ ਕਰੋ ਅਤੇ ਇਸਨੂੰ ਆਪਣੀ ਡੀਪੀ ਦੇ ਰੂਪ ਵਿੱਚ ਲਗਾਓ
ਕਿਹਾ – ਜੇਕਰ ਤੁਸੀਂ ਅਰਵਿੰਦ ਕੇਜਰੀਵਾਲ ਜੀ ਦਾ ਸਮਰਥਨ ਕਰਦੇ ਹੋ ਅਤੇ ਦੇਸ਼ ਭਰ ਵਿੱਚ ਇਹ ਸੰਦੇਸ਼ ਦੇਣਾ ਚਾਹੁੰਦੇ ਹੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ, ਤਾਂ ਇਸ ਮੁਹਿੰਮ ਦਾ ਹਿੱਸਾ ਜ਼ਰੂਰ ਬਣੋ
ਭਾਜਪਾ ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੀ, ਅਰਵਿੰਦ ਕੇਜਰੀਵਾਲ ਇੱਕ ਵਿਚਾਰ ਹੈ, ਇੱਕ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਪਾਉਗੇ ਤਾਂ ਦੇਸ਼ ਵਿੱਚ ਹਜ਼ਾਰਾਂ ਕੇਜਰੀਵਾਲ ਉਭਰਨਗੇ – ਆਪ
ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਆਗੂਆਂ ਨੇ ਵੀ ਸੋਸ਼ਲ ਮੀਡੀਆ ‘ਤੇ ਬਦਲੀ ਆਪਣੀ ਪ੍ਰੋਫਾਈਲ ਤਸਵੀਰ, ਆਪਣੇ ਡੀਪੀ ‘ਤੇ ਕੇਜਰੀਵਾਲ ਦੀ ਹਿਰਾਸਤ ਵਾਲੀ ਲਗਾਈ ਤਸਵੀਰ
ਚੰਡੀਗੜ੍ਹ, 25 ਮਾਰਚ
ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ‘ਮੋਦੀ ਦਾ ਸਭ ਤੋਂ ਵੱਡਾ ਡਰ – ਕੇਜਰੀਵਾਲ’ ਡੀਪੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੋਫਾਈਲ ਤਸਵੀਰ ਦੀ ਥਾਂ ਆਪਣੇ ਡੀਪੀ ‘ਤੇ ਕੇਜਰੀਵਾਲ ਦੀ ਹਿਰਾਸਤ ਵਾਲੀ ਤਸਵੀਰ ਲਗਾ ਦਿੱਤੀ ਹੈ।
ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ indiawithkejriwal.com ਤੋਂ ਫੋਟੋ ਡਾਊਨਲੋਡ ਕਰਨ ਅਤੇ ਤਾਨਾਸ਼ਾਹੀ ਵਿਰੁੱਧ ਇਸ ਲੜਾਈ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ ਇਸ ਨੂੰ ਆਪਣੀ ਪ੍ਰੋਫਾਈਲ ਤਸਵੀਰ ਵਜੋਂ ਵਰਤਣ। ਜੇਕਰ ਤੁਸੀਂ ਅਰਵਿੰਦ ਕੇਜਰੀਵਾਲ ਜੀ ਦਾ ਸਮਰਥਨ ਕਰਦੇ ਹੋ ਅਤੇ ਦੇਸ਼ ਭਰ ਵਿੱਚ ਇਹ ਸੰਦੇਸ਼ ਦੇਣਾ ਚਾਹੁੰਦੇ ਹੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ, ਤਾਂ ਯਕੀਨੀ ਤੌਰ ‘ਤੇ ਇਸ ਮੁਹਿੰਮ ਦਾ ਹਿੱਸਾ ਬਣੋ। ਆਪਣੀ ਡੀਪੀ ਬਦਲੋ ਅਤੇ ਪੂਰੇ ਦੇਸ਼ ਨੂੰ ਸੁਨੇਹਾ ਦਿਓ ਕਿ ਇਹ ਲੜਾਈ ਸਿਰਫ਼ ਅਰਵਿੰਦ ਕੇਜਰੀਵਾਲ ਦੀ ਨਹੀਂ ਹੈ। ਇਹ ਪੂਰੇ ਦੇਸ਼ ਦੀ ਲੜਾਈ ਹੈ। ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।
ਪਾਰਟੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਅਤੇ ਬਿਨਾਂ ਕਿਸੇ ਸਬੂਤ ਦੇ ਇੱਕ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਪਰ ਭਾਜਪਾ ਜੋ ਵੀ ਕਰੇ, ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੀ। ਅਰਵਿੰਦ ਕੇਜਰੀਵਾਲ ਇੱਕ ਵਿਚਾਰ ਹੈ, ਜੇਕਰ ਇੱਕ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾਉਣਗੇ ਤਾਂ ਦੇਸ਼ ਵਿੱਚ ਹਜ਼ਾਰਾਂ ਕੇਜਰੀਵਾਲ ਉਭਰਨਗੇ।
ਅੱਜ ਆਮ ਆਦਮੀ ਪਾਰਟੀ ਵੱਲੋਂ ਨਰਿੰਦਰ ਮੋਦੀ ਜੀ ਦੇ ਡਰ ਨੂੰ ਹਰ ਘਰ ਤੱਕ ਪਹੁੰਚਾਉਣ ਲਈ, ਅਰਵਿੰਦ ਕੇਜਰੀਵਾਲ ਦੀ ਚਿੰਗਾਰੀ ਨੂੰ ਹਰ ਘਰ ਤੱਕ ਪਹੁੰਚਾਉਣ ਲਈ, ਉਨ੍ਹਾਂ ਦੀ ਪ੍ਰੇਰਨਾ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਦੇਸ਼ ਭਰ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਡੀਪੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਜੇ ਵੀ ਕੰਮ ਕਰ ਰਹੀ ਹੈ। ਅੱਜ ਦੁਪਹਿਰ 3 ਵਜੇ ਤੋਂ ਆਮ ਆਦਮੀ ਪਾਰਟੀ ਦੇ ਸਾਰੇ ਆਗੂ, ਸਾਰੇ ਵਿਧਾਇਕ, ਸਾਰੇ ਵਰਕਰ ਆਪਣੀ ਡੀਪੀ ਬਦਲ ਰਹੇ ਹਨ। ਅੱਜ ਤੋਂ ਆਮ ਆਦਮੀ ਪਾਰਟੀ ਦੇ ਸਾਰੇ ਆਗੂ, ਸਾਰੇ ਵਿਧਾਇਕ, ਸਾਰੇ ਵਰਕਰ ਦੀ ਡੀ.ਪੀ. ਵਿੱਚ ਹੋਣਗੇ – ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ।
ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ। ਉਨ੍ਹਾਂ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਆਪਣੀ ਡੀਪੀ ਬਦਲ ਕੇ ਹਿਰਾਸਤ ‘ਚ ਅਰਵਿੰਦ ਕੇਜਰੀਵਾਲ ਦੀ ਤਸਵੀਰ ਲਗਾਈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ‘ਆਪ’ ਪੰਜਾਬ ਦੇ ਹੋਰ ਆਗੂਆਂ ਨੇ ਵੀ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੋਫਾਈਲ ਤਸਵੀਰ ਬਦਲ ਕੇ ਆਪਣੀ ਡੀਪੀ ‘ਤੇ ਕੇਜਰੀਵਾਲ ਦੀ ਤਸਵੀਰ ਲਗਾਈ।























