ਆਮ ਆਦਮੀ ਪਾਰਟੀ ਨੇ ਘੇਰੀ ਪੰਜਾਬ ਸਰਕਾਰ
ਸੂਬੇ ਦੀ ਕਾਨੂੰਨ ਵਿਵਸਥਾ ਤੇ ਚੁੱਕੇ ਸਵਾਲ
ਚੰਡੀਗੜ੍ਹ,6 ਸਤੰਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ ਕਰਾਰ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਸੂਬੇ ਵਿੱਚ ਕਿਡਨੈਪ ਕਰਕੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਬੇਹੱਦ ਵਾਧਾ ਦੇਖਣ ਨੂੰ ਮਿਲਿਆ ਹੈ। ਹਰਪਾਲ ਚੀਮਾ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਹੋਇਆਂ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਦੇ ਸਭ ਤੋਂ ਵੱਧ ਮਾਮਲੇ ਪੰਜ ਜ਼ਿਲ੍ਹਿਆਂ ਵਿੱਚੋਂ ਹਨ,ਜਿਨ੍ਹਾਂ ਵਿੱਚ ਲੁਧਿਆਣਾ(1032),ਅੰਮ੍ਰਿਤਸਰ(765),ਜਲੰਧਰ(619),ਮੁਹਾਲੀ(576),ਅਤੇ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਜ਼ਿਲ੍ਹਾ ਪਟਿਆਲਾ(470) ਸ਼ਾਮਿਲ ਹਨ। ਉਹਨਾਂ ਨੇ ਕਿਹਾ ਸੂਬੇ ਦੇ ਮੁੱਖ ਮੰਤਰੀ ਤੋਂ ਗ੍ਰਹਿ ਵਿਭਾਗ ਨਹੀਂ ਸਾਂਭਿਆ ਜਾ ਰਿਹਾ।