ਆਮ ਆਦਮੀ ਪਾਰਟੀ ਨੇ ਹੁਣ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੌਂਪੀ ਇਹ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ, 14ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਆਮ ਆਦਮੀ ਪਾਰਟੀ ਵਲੋਂ ਹੁਣ ਇਕ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ “ਆਪ” ਵਲੋਂ ਹਰਜੋਤ ਸਿੰਘ ਬੈਂਸ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਹੀ ਚੋਣ ਕਮਿਸ਼ਨ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਕਿ, 12 ਨਵੰਬਰ ਨੂੰ ਸੂਬੇ ‘ਚ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜੇ ਆਉਣਗੇ।
https://twitter.com/AamAadmiParty/status/1580915182963871744?s=20&t=tRcE4OFSxym5e7-piDuEgg