ਆਮ ਆਦਮੀ ਪਾਰਟੀ ਵਿਧਾਇਕ ਦੇ ਪਿਤਾ ਨੇ ਨਿਗਲੀ ਜ਼ਹਿਰੀਲੀ ਵਸਤੂ
ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ
ਚੰਡੀਗੜ੍ਹ,22 ਸਤੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਭਦੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨਾਲ ਜੁੜੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ੁਰੂਆਤੀ ਜਾਣਕਾਰੀ ਮੁਤਾਬਕ ਵਿਧਾਇਕ ਦੇ ਪਿਤਾ ਨੇ ਕੋਈ ਜ਼ਹਰਿਲੀ ਚੀਜ਼ ਨਿਗਲ ਲਈ ਹੈ। ਹਾਲਾਂਕਿ ਇਸ ਦੇ ਪਿੱਛੇ ਦੇ ਕਾਰਣਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉੱਗੋਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਅਤੇ ਆਪ ਦੇ ਸ਼ਾਂਤੀ ਮਾਰਚ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਸਨ । ਇਸ ਬਾਬਤ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚ ਗਏ ਹਨ।