
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕਾਂ ਵੱਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਦੇ ਸਾਹਮਣੇ ਇੱਕ ਰੋਜ਼ਾ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਬਰਗਾੜੀ ਸਮੇਤ ਸੂਬੇ ਭਰ ‘ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਇਹ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਹ ਗੱਲ ਵੀ ਵਰਨਣਯੋਗ ਹੈ ਕਿ ਪਹਿਲਾਂ ਇਹ ਪ੍ਰੋਗਰਾਮ 7 ਅਕਤੂਬਰ ਨੂੰ ਤੈਅ ਹੋਇਆ ਸੀ।






















