• Latest
  • Trending
ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

5 years ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

2 minutes ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

3 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

3 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

4 hours ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

4 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

6 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

6 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

6 hours ago
Hindi News
English News
Tuesday, November 24, 2026
No Result
View All Result
25 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

June 25, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ
…ਆਪ ਦੀ ਸਰਕਾਰ ਬਣਨ ‘ਤੇ ਮੈਰਿਟ ਤੋੜਨ ਵਾਲਿਆਂ ‘ਤੇ ਕਰਾਂਗੇ ਸਖ਼ਤ ਕਾਰਵਾਈ: ਆਪ
…ਕੈਪਟਨ ਨੇ ਭਾਈ ਭਤੀਜਾਵਾਦ ਤਿਆਗ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਕਿਉਂ ਨਹੀਂ ਦਿੱਤੀ

ਆਮ ਘਰਾਂ ਦੇ ਨਹੀਂ, ਕੈਪਟਨ ਨੂੰ ਕਾਂਗਰਸੀ ਪੁੱਤ ਭਤੀਜਿਆਂ ਦੀ ਫ਼ਿਕਰ: ਹਰਪਾਲ ਸਿੰਘ ਚੀਮਾ

ਚੰਡੀਗੜ, 25 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਘਰਾਂ ਦੇ ਪੜ੍ਹੇ-ਲਿਖੇ, ਹੋਣਹਾਰ ਅਤੇ ਕਾਬਲ ਧੀਆਂ ਪੁੱਤ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ ‘ਤੇ ਨਹੀਂ ਹਨ, ਜੋ ਰੋਜ਼ਗਾਰ (ਨੌਕਰੀਆਂ) ਲਈ ਸਾਲਾਂ ਤੋਂ ਖੱਜਲ ਖ਼ੁਆਰ ਹੋ ਰਹੇ ਹਨ। ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਹੀ ਕਾਬਲ ਦਿਖਾਈ ਦਿੰਦੇ ਹਨ, ਜਦੋਂਕਿ ਸੱਤਾ ‘ਘਰ ਘਰ ਨੌਕਰੀ’ ਦੇ ਵਾਅਦੇ ਨਾਲ ਸਾਂਭੀ ਸੀ।
ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਨਿਯਮ ਕਾਨੂੰਨ ਅਤੇ ਮੈਰਿਟ ਤੋੜ ਕੇ ਕਾਂਗਰਸੀ ਵਿਧਾਇਕਾਂ, ਮੰਤਰੀਆਂ ਤੇ ਹੋਰ ਲੀਡਰਾਂ ਦੇ ਪੁੱਤ ਭਤੀਜਿਆਂ ਨੂੰ ਵੰਡੀਆਂ ਗਈਆਂ ਨੌਕਰੀਆਂ ਦੀ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਨਾਂ ਹੀ ਨਹੀਂ ਲੋਕਾਂ ਦੇ ਟੈਕਸਾਂ ਨਾਲ ਭਰਦੇ ਸਰਕਾਰੀ ਖ਼ਜ਼ਾਨੇ ‘ਚੋਂ ਤਨਖਾਹਾਂ ਦੇ ਰੂਪ ‘ਚ ਲੁੱਟਿਆ ਪੈਸਾ ਵੀ ਇਹਨਾਂ ਤੋਂ ਵਿਆਜ ਸਮੇਤ ਵਸੂਲਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੁਨੀਆਂ ‘ਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਮੈਡਲ ਜੇਤੂ ਪੈਰਾ ਓਲੰਪਿਕ ਖਿਡਾਰੀਆਂ ਨੂੰ ਨੌਕਰੀਆਂ ਨਾਲ ਨਿਵਾਜੇ ਜਾਣ ਦੀ ਥਾਂ ਡਾਂਗਾ ਨਾਲ ਬੇਤਹਾਸ਼ਾ ਕੁੱਟਿਆ ਜਾ ਰਿਹਾ ਹੈ। ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਸਿੱਧਾ ਡੀ.ਐਸ.ਪੀ, ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤ ਨੂੰ ਸਿੱਧਾ ਇੰਸਪੈਕਟਰ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਵਰਗੀਆਂ ਅਫ਼ਸਰੀਆਂ ਬਖਸ਼ੀਆਂ ਜਾ ਰਹੀਆਂ ਹਨ। ਜਦੋਂ ਕਿ ਸੁਨੀਲ ਜਾਖੜ ਦੇ ਭਤੀਜੇ ਅਜੇ ਵੀਰ ਜਾਖੜ ਨੂੰ ਪੰਜਾਬ ਫਾਰਮਰਜ਼ ਕਮਿਸ਼ਨ ਦਾ ਚੇਅਰਮੈਨ, ਤ੍ਰਿਪਤ ਰਜਿੰਦਰ ਬਾਜਵਾ ਦੇ ਪੁੱਤ ਅਤੇ ਸੁੱਖ ਸਰਕਾਰੀਆ ਦੇ ਭਤੀਜੇ ਨੂੰ ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ, ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਤੇ ਬਲਬੀਰ ਸਿੰਘ ਸਿੱਧੂ ਦੇ ਭਰਾ ਨੂੰ ਨਗਰ ਨਿਗਮਾਂ ਦੇ ਮੇਅਰ, ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ, ਦੀਪਇੰਦਰ ਢਿੱਲੋਂ ਦੇ ਪੁੱਤਰ ਨੂੰ ਨਗਰ ਕੌਸਲ ਦਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਨੂੰ ਬਠਿੰਡਾ ਸੈਂਟਰਲ ਕੋ ਆਪ੍ਰੇਟਿਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦਾ ਮੈਂਬਰ ਬਣਾਇਆ ਗਿਆ ਹੈ। ਕੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੋਤੀ ਮਹਿਲ ‘ਚੋਂ  ਪਟਿਆਲਾ ਵਿੱਚ ਰੁਜ਼ਗਾਰ ਲਈ ਟਾਵਰ ‘ਤੇ ਬੈਠੇ ਹੋਣਹਾਰ ਯੋਗ ਨੌਜਵਾਨ ਨਜ਼ਰ ਨਹੀਂ ਆ ਰਹੇ? ਕੀ ਕੈਪਟਨ ਨੂੰ ਸੰਗਰੂਰ ‘ਚ ਮਹੀਨਿਆਂ ਤੋਂ ਪੱਕੇ ਮੋਰਚੇ ‘ਤੇ ਬੈਠੇ ਆਮ ਘਰਾਂ ਦੇ ਬੇਹੱਦ ਲਾਇਕ ਅਤੇ ਯੋਗ ਧੀਆਂ ਪੁੱਤ ਨਜ਼ਰ ਨਹੀਂ ਆਉਂਦੇ? ਜੋ ਹਰ ਤੀਜੇ ਦਿਨ ਸਰਕਾਰੀ ਅਤਿਆਚਾਰ ਦਾ ਸ਼ਿਕਾਰ ਹੁੰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਘਰ ਅੱਗੇ ਨੌਕਰੀਆਂ ਦੀ ਮੰਗ ਕਰ ਰਹੇ ਪੈਰਾ ਓਲੰਪਿਕ ਖਿਡਾਰੀਆਂ ਅਤੇ ਉਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਆਪ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ‘ਤੇ ਪੁਲੀਸ ਨੇ ਡਾਂਗਾ ਮਾਰੀਆਂ ਅਤੇ ਗ੍ਰਿਫ਼ਤਾਰ ਕਰਕੇ ਥਾਣੇ ਵਿੱਚ ਬੰਦ ਕੀਤਾ।
ਚੀਮਾ ਨੇ ਦੋਸ਼ ਲਾਇਆ ਕਿ ਬਾਦਲਾਂ ਦੀ ਤਰਾਂ ਕੈਪਟਨ ਨੇ ਵੀ ਮਾਫੀਆ ਰਾਜ ਅਤੇ ਭਾਈ ਭਤੀਜਾਵਾਦ ਨੂੰ ਹੀ ਉਤਸ਼ਾਹਿਤ ਕੀਤਾ, ਜਿਸ ਦੀਆਂ ਅਣਗਿਣਤ ਮਿਸਾਲਾਂ ਹਨ। ਐਨਾ ਹੀ ਨਹੀਂ ਪੰਜਾਬ ਦੀਆਂ ਚੇਅਰਮੈਨੀਆਂ, ਡਾਇਰੈਕਟਰੀਆਂ ਸਮੇਤ ਐਡਵੋਕੇਟ ਜਨਰਲ (ਏ.ਜੀ) ਦਫ਼ਤਰਾਂ ‘ਚ ਵੀ ਕਾਂਗਰਸੀਆਂ ਦੇ ਆਪਣੇ ਧੀਆਂ ਪੁੱਤਾਂ ਦਾ ਹੀ ਕਬਜ਼ਾ ਹੈ। ਇਹੋ ਕਾਰਨ ਹੈ ਕਿ ਬਗੈਰ ਮੈਰਿਟ ਤੋਂ ਲੱਗੇ ਇਹਨਾਂ ਪੁੱਤ ਭਤੀਜਿਆਂ ਕਾਰਨ ਪੰਜਾਬ ਸਾਰੇ ਅਹਿਮ ਕੇਸ ਹਾਰਦਾ ਆ ਰਿਹਾ ਹੈ।
ਚੀਮਾ ਨੇ ਮੰਗ ਕੀਤੀ ਕਿ ਸਰਕਾਰ ਭਾਈ ਭਤੀਜਾਵਾਦ ਤਿਆਗ ਕੇ ਆਪਣੇ ਚੋਣ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਮੁਹਈਆ ਕਰਾਵੇ। ਉਨਾਂ ਭਰੋਸਾ ਦਿੱਤਾ ਕਿ 2022 ‘ਚ ਆਪ ਦੀ ਸਰਕਾਰ ਬਣਨ ਉਪਰੰਤ ਮੈਰਿਟ ਅਤੇ ਪਾਰਦਰਸ਼ਤਾ ਨਾਲ ਵੱਡੇ ਪੱਧਰ ‘ਤੇ ਰੁਜ਼ਗਾਰ ਮੁਹਈਆ ਕਰਵਾਇਆ ਜਾਵੇਗਾ।

Tags: aam admi partyHARPAL CHEEMANewsPOLITICSpunjab newsWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

by Jaspreet Kaur
November 24, 2026
0

ਵੀਅਤਨਾਮ ਦੀ ਰਾਜਧਾਨੀ 'ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ - ਮਲਬੇ ਹੇਠ ਦਬੇ ਲੋਕਾਂ ਦੀ ਭਾਲ ਜਾਰੀ ਨਵੀ ਦਿੱਲੀ,...

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
November 24, 2026
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

by Jaspreet Kaur
November 24, 2026
0

ਵੀਅਤਨਾਮ ਦੀ ਰਾਜਧਾਨੀ 'ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ - ਮਲਬੇ ਹੇਠ ਦਬੇ ਲੋਕਾਂ ਦੀ ਭਾਲ ਜਾਰੀ ਨਵੀ ਦਿੱਲੀ,...

Most Popular

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
2 weeks ago
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 