ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਜਾਰੀ
ਪੰਜ ਦਿਨਾਂ ਵਿੱਚ ਚੌਥੀ ਵਾਰ ਵਧੀਆਂ ਤੇਲ ਦੀਆਂ ਕੀਮਤਾਂ
ਪੜ੍ਹੋ ਅੱਜ ਦੀਆਂ ਕੀਮਤਾਂ
ਚੰਡੀਗੜ੍ਹ,26 ਮਾਰਚ(ਵਿਸ਼ਵ ਵਾਰਤਾ) -5 ਰਾਜਾਂ ‘ਚ ਚੋਣਾਂ ਖਤਮ ਹੁੰਦੇ ਹੀ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ ਪੰਜ ਦਿਨਾਂ ਦੌਰਾਨ ਅੱਜ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਅੱਜ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ‘ਚ ਪੈਟਰੋਲ 98.61 ਰੁਪਏ/ਲੀਟਰ ਅਤੇ ਡੀਜ਼ਲ 89.87 ਰੁਪਏ/ਲੀਟਰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ 22, 23 ਅਤੇ 25 ਮਾਰਚ ਨੂੰ ਵੀ 80-80 ਪੈਸੇ ਦਾ ਵਾਧਾ ਹੋਇਆ ਸੀ।
ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਪੈਟਰੋਲ ਦੀ ਕੀਮਤ 98.7 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.45 ਰੁਪਏ ਪ੍ਰਤੀ ਲੀਟਰ ਹੈ । ਪੰਜਾਬ ਦੇ ਨਾਲ ਲੱਗਦੇ ਯੂਟੀ ਚੰਡੀਗੜ੍ਹ ਵਿੱਚ ਪੈਟਰੋਲ 98.06 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.50 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।