• Latest
  • Trending
ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

7 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

8 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

8 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

8 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

8 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

8 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

10 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

January 20, 2021
in ਖਬਰਾਂ, ਪੰਜਾਬ
ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨਾਂ ਨੂੰ ਕਮੇਟੀ ਦੀ ਮਨਜੂਰੀ ਹੋਣ ਬਾਰੇ ਝੂਠੇ ਦਾਅਵੇ ਕਰਨ ਉਤੇ ਅਕਾਲੀ ਦਲ ਅਤੇ ਆਪ ਨੂੰ ਆੜੇ ਹੱਥੀਂ ਲਿਆ

ਆਰ.ਟੀ.ਆਈ. ਦਾ ਜਵਾਬ ਜਨਤਕ ਹੋਣ ਤੋਂ ਬਾਅਦ ਵੀ ਏਸੇ ਝੂਠ ਨੂੰ ਆਧਾਰ ਬਣਾ ਕੇ ਰਾਹੁਲ ਗਾਂਧੀ ਉਤੇ ਹਮਲਾ ਬੋਲਣ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਚੰਡੀਗੜ੍ਹ, 20 ਜਨਵਰੀ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ ਜਿਸ ਨਾਲ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਇਸ਼ਾਰਿਆਂ ਉਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਦੋਵੇਂ ਪਾਰਟੀਆਂ ਮਿਲ ਕੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦਾ ਕੰਮ ਕਰ ਰਹੀਆਂ ਹਨ।

ਮੀਡੀਆ ਰਿਪਰੋਟਾਂ ਮੁਤਾਬਕ ਯੋਜਨਾ ਕਮਿਸ਼ਨ ਵੱਲੋਂ ਸੂਚਨਾ ਦੇ ਅਧਿਕਾਰ ਐਕਟ ਤਹਿਤ ਪੁੱਛੇ ਸਵਾਲ ਦੇ ਜਵਾਬ ਕਿਹਾ ਗਿਆ ਕਿ ਖੇਤੀ ਆਰਡੀਨੈਂਸ ਅਤੇ ਜੂਨ,2020 ਵਿੱਚ ਸੰਸਦ ਵਿੱਚ ਇਹਨਾਂ ਖੇਤੀ ਐਕਟਾਂ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵੱਲੋਂ ਮੁੱਖ ਮੰਤਰੀਆਂ ਉਤੇ ਅਧਾਰਿਤ ਕਮੇਟੀ ਦੀ ਰਿਪੋਰਟ ਦਾ ਮੁਲਾਂਕਣ ਕੀਤੇ ਜਾਣ ਬਿਨਾਂ ਹੀ ਲਿਆਂਦਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹਨਾਂ ਦਾਅਵਿਆਂ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ, ਦੋਵੇਂ ਪਾਰਟੀਆਂ ਢੀਠਤਾ ਨਾਲ ਇਸ ਦਾ ਪ੍ਰਚਾਰ ਕਰਦੀਆਂ ਰਹੀਆਂ ਤਾਂ ਕਿ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਇਹ ਜਿਕਰਯੋਗ ਹੈ ਕਿ ਕੇਂਦਰੀ ਰਾਜ ਖੁਰਾਕ ਮੰਤਰੀ ਦਾਨਵੇ ਰਾਓਸਾਹਿਬ ਦਾਦਾਰਾਓ ਨੇ ਲੋਕ ਸਭਾ ਵਿੱਚ ਦਾਅਵਾ ਕੀਤਾ ਸੀ ਕਿ ਜ਼ਰੂਰੀ ਵਸਤਾਂ (ਸੋਧ) ਬਿੱਲ ਨੂੰ ਉਚ-ਤਾਕਤੀ ਕਮੇਟੀ ਨੇ ਪ੍ਰਵਾਨਗੀ ਦਿੱਤੀ ਸੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਤੌਰ ਉਤੇ ਰੱਦ ਕਰ ਚੁੱਕੇ ਹਨ ਅਤੇ ਹੁਣ ਆਰ.ਟੀ.ਆਈ. ਦੇ ਜਵਾਬ ਵਿੱਚ ਵੀ ਇਹ ਗਲਤ ਸਿੱਧ ਹੋ ਚੁੱਕਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਵਿਚਾਰ-ਚਰਚਾ ਅਤੇ ਫੈਸਲਾ ਲੈਣ ਦੀ ਬਜਾਏ ਸੱਚ ਇਹ ਹੈ ਕਿ ਜਿਵੇਂ ਕਿ ਆਰ.ਟੀ.ਆਈ. ਦੇ ਜਵਾਬ ਵਿੱਚ ਵੀ ਸਿੱਧ ਹੋ ਚੁੱਕਾ ਹੈ ਕਿ ਕਮੇਟੀ ਦੀ ਰਿਪਰੋਟ ਅਜੇ ਤੱਕ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੇ ਸਾਹਮਣੇ ਵੀ ਨਹੀਂ ਰੱਖੀ ਗਈ। ਉਹਨਾਂ ਕਿਹਾ ਕਿ ਇਕ ਵਾਰ ਰਿਪਰੋਟ ਜਨਤਕ ਹੋਣ ਜਾਣ ਨਾਲ ਸਭ ਨੂੰ ਪਤਾ ਲੱਗ ਜਾਵੇਗਾ ਕਿ ਕਮੇਟੀ ਦੀਆਂ ਮੀਟਿੰਗਾਂ ਵਿੱਚ ਕਿਸ ਨੇ ਕੀ ਕਿਹਾ ਸੀ। ਉਹਨਾਂ ਕਿਹਾ ਕਿ ਪੰਜਾਬ ਤਾਂ ਕਮੇਟੀ ਦੀ ਪਹਿਲੀ ਮੀਟਿੰਗ ਦਾ ਹਿੱਸਾ ਵੀ ਨਹੀਂ ਸੀ ਜਦਕਿ ਦੂਜੀ ਮੀਟਿੰਗ ਵਿੱਚ ਮਨਪ੍ਰੀਤ ਬਾਦਲ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਕੁਝ ਵਿੱਤੀ ਮਾਮਲੇ ਹੀ ਵਿਚਾਰੇ ਗਏ ਅਤੇ ਤੀਜੀ ਮੀਟਿੰਗ ਵਿੱਚ ਤਾਂ ਸਕੱਤਰ ਪੱਧਰ ਦੇ ਅਧਿਕਾਰੀ ਹੀ ਸ਼ਾਮਲ ਹੋਏ।

ਮੁੱਖ ਮੰਤਰੀ ਨੇ ਝੂਠ, ਫਰੇਬ ਅਤੇ ਗੁੰਮਰਾਹਕੁੰਨ ਮੁਹਿੰਮ ਚਲਾਉਣ ਲਈ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਸੂਬੇ ਵਿੱਚ ਜਮਹੂਰੀਅਤ ਨਾਲ ਚੁਣੀ ਹੋਈ ਕਾਂਗਰਸ ਸਰਕਾਰ ਵਿਰੁੱਧ ਲੋਕਾਂ ਨੂੰ ਭੜਕਾਉਣ ਲਈ ਆਪਣੇ ਸਾਂਝੇ ਏਜੰਡੇ ਨਾਲ ਚੱਲ ਰਹੀਆਂ ਹਨ। ਉਹਨਾਂ ਕਿਹਾ,”ਆਰ.ਟੀ.ਆਈ. ਦੇ ਜਵਾਬ ਨੇ ਇਹਨਾਂ ਪਾਰਟੀਆਂ ਦੇ ਝੂਠ ਦੇ ਪੁਲੰਦੇ ਦਾ ਪਾਜ ਉਧੇੜ ਕੇ ਰੱਖ ਦਿੱਤਾ।“ ਉਹਨਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਆਪ ਵੱਲੋਂ ਅਜਿਹੇ ਸੰਵੇਦਨਸ਼ੀਲ ਮਾਮਲੇ ਉਤੇ ਬੇਸ਼ਰਮੀ ਨਾਲ ਮੁਲਕ ਨੂੰ ਗੁੰਮਰਾਹ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਵੱਡੇ ਪੱਧਰ ਉਤੇ ਬੇਚੈਨੀ ਪੈਦਾ ਹੋਈ ਅਤੇ ਉਹਨਾਂ ਦੇ ਸੂਬੇ ਅਤੇ ਮੁਲਕ ਵਿੱਚ ਮਨ-ਸ਼ਾਂਤੀ ਵੀ ਭੰਗ ਹੋ ਸਕਦੀ ਹੈ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਝੂਠੇ ਪ੍ਰਚਾਰ ਦੇ ਆਧਾਰ ’ਤੇ ਰਾਹੁਲ ਗਾਂਧੀ ਨੂੰ ਸਵਾਲ ਕਰਨ ਲਈ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਦੀ ਬੇਸ਼ਰਮੀ ਦੀ ਹੱਦ ਦੇਖੋਂ ਕਿ ਉਹ ਆਰ.ਟੀ.ਆਈ.ਦੇ ਜਵਾਬ ਤੋਂ ਬਾਅਦ ਵੀ ਲਗਾਤਾਰ ਝੂਠ ਬੋਲਦੀ ਰਹੀ ਅਤੇ ਮੀਡੀਆ ਵਿੱਚ ਵੱਡੇ ਪੱਧਰ ’ਤੇ ਪ੍ਰਕਾਸ਼ਿਤ ਹੁੰਦਾ ਰਿਹਾ। ਆਰ.ਟੀ.ਆਈ.ਬਾਰੇ ਮੀਡੀਆ ਰਿਪੋਰਟਾਂ ਤੋਂ ਦੋ ਤੋਂ ਵੱਧ ਦਿਨਾਂ ਬਾਅਦ ਵੀ ਹਰਸਿਮਰਤ ਨੇ ਮੰਗਲਵਾਰ ਨੂੰ ਢੀਠਪੁਣਾ ਦਿਖਾਉਦਿਆਂ ਕੈਪਟਨ ਅਮਰਿੰਦਰ ਸਿੰਘ ਉਪਰ ਕਮੇਟੀ ਦਾ ਹਿੱਸਾ ਹੋਣ ਦੇ ਨਾਤੇ ਖੇਤੀ ਕਾਨੂੰਨਾਂ ਬਾਰੇ ਸਹਿਮਤ ਹੋਣ ਦਾ ਦੋਸ਼ ਲਾਇਆ।

ਹਰਸਿਮਰਤ ਕੋਲੋਂ ਪੰਜਾਬ ਦੇ ਲੋਕਾਂ ਤੋਂ ਸਪੱਸ਼ਟ ਸ਼ਬਦਾਂ ਵਿੱਚ ਮੁਆਫੀ ਮੰਗਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਹਰਸਿਮਰਤ ਵੱਲੋਂ ਕਿਸਾਨਾਂ ਦੇ ਹਿੱਤਾਂ ਪ੍ਰਤੀ ਹਮਦਰਦੀ ਜਤਾਉਣ ਦਾ ਨਾਟਕ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਅੰਦੋਲਨਕਾਰੀ ਕਿਸਾਨਾਂ ਉਤੇ ਉਹਨਾਂ ਦੇ ਕਥਿਤ ਭਲੇ ਲਈ (ਜਿਵੇਂ ਕਿ ਹਰਸਿਮਰਤ ਨੇ ਟਵੀਟ ਵਿੱਚ ਕਿਹਾ ਹੈ) ਇਹ ਕਿਸਾਨ ਵਿਰੋਧੀ ਕਾਨੂੰਨ ਥੋਪਣ ਲਈ ਭਾਜਪਾ ਦੀ ਹਮਾਇਤ ਕੀਤੀ ਸੀ। ਮੁੱਖ ਮਤਰੀ ਨੇ ਹਰਸਿਮਰਤ ਅਤੇ ਅਕਾਲੀ ਨੂੰ ਪੁੱਛਿਆ, ‘‘ਤੁਸੀਂ ਆਪਣੇ ਭਾਈਵਾਲ ਨੂੰ ਇਹ ਕਾਲੇ ਕਾਨੂੰਨ ਕਿਸਾਨਾਂ ਉਤੇ ਥੋਪਣ ਲਈ ਕਿਉ ਨਹੀਂ ਰੋਕਿਆ? ਤੁਸੀਂ ਅਤੇ ਤੁਹਾਡੀ ਪਾਰਟੀ ਨੇ ਇਨਾਂ ਮਹੀਨਿਆਂ ਦੌਰਾਨ ਇਨਾਂ ਕਾਨੂੰਨਾਂ ਦੀ ਪੁੱਜ ਕੇ ਹਮਾਇਤ ਕਿਉ ਕੀਤੀ।’’

ਸ਼ੋ੍ਮਣੀ ਅਕਾਲੀ ਦਲ ਨੂੰ ਕਿਸਾਨਾਂ ਦੇ ਹਿੱਤਾਂ ਦਾ ‘ਨਕਲੀ’ ਮਸੀਹਾ ਗਰਦਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਜਿੱਥੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਹਮੇਸ਼ਾ ਦੋਗਲਾ ਕਿਰਦਾਰ ਨਿਭਾਇਆ, ਉਥੇ ਹੀ ਰਾਹੁਲ ਗਾਂਧੀ ਅਤੇ ਪੂਰੀ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਹਿੱਤਾਂ ਲਈ ਸ਼ੁਰੂ ਤੋਂ ਹੀ ਲੜਾਈ ਲੜੀ। ਉਹਨਾਂ ਕਿਹਾ, ‘‘ਤੁਹਾਨੂੰ ਕਿਸਾਨਾਂ ਦੀਆਂ ਭਾਵਨਾਵਾਂ ਅਤੇ ਉਹਨਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਲਈ ਸ਼ਰਮ ਆਉਣੀ ਚਾਹੀਦੀ ਹੈ ਜਿਹਨਾਂ ਕਿਸਾਨਾਂ ਤੋਂ ਬਗੈਰ ਅਸੀਂ ਇਕ ਦਿਨ ਵੀ ਜਿਉਦਾ ਨਹੀਂ ਰਹਿ ਸਕਦੇ।’’ ਉਨਾਂ ਸਪੱਸ਼ਟ ਕੀਤਾ ਕਿ ਉਹਨਾਂ ਦੀ ਸਰਕਾਰ ਵੱਲੋਂ ਸੱਤਾ ਦੇ ਭੁੱਖੇ ਬਾਦਲਾਂ ਅਤੇ ਕੇਜਰੀਵਾਲ ਵਰਗਿਆਂ ਨੂੰ ਕਿਸਾਨਾਂ ਦੇ ਹਿੱਤ ਕੁਚਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
1 week ago
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 