ਚੰਡੀਗੜ, 2 ਮਈ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਨ ‘ਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਵਧਾਈ ਦਿੱਤੀ । ਚੰਡੀਗੜ੍ਹ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਅਤੇ ਪੰਜਾਬ ਦੇ ਜੱਟ ਮਹਾਂ ਸਭਾ ਦੇ ਆਗੂਆਂ ਜਸਵੰਤ ਸਿੰਘ ਚੌਟਾਲਾ ਦੌਰਾਨ ਜ਼ੋਨ ਇੰਚਾਰਜ , ਬਖਤਾਵਰ ਸਿੰਘ ਢਿੱਲੋਂ ਮਜਾਰਾ ਡੀਂਗਰੀਆਂ ਅਤੇ ਸੁਰਿੰਦਰ ਸਿੰਘ ਕੰਧਾਲੀ ਨੌਰੰਗ ਪੁਰ ਆਦਿ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਬੰਧਤ ਮਹਿਕਮੇ ਬਾਰੇ ਗੱਲਬਾਤ ਕੀਤੀ ਗਈ ਖੇਤੀ ਸਹਾਇਕ ਧੰਦੇ ਡੇਅਰੀ ਫਾਰਮਿੰਗ,ਮੱਛੀ ਪਾਲਣ, ਮੁਰਗੀ ਪਾਲਣ ਅਤੇ ਸੂਰ ਪਾਲਣ ਆਦਿ ਧੰਦੇ ਵਿੱਚ ਵਾਧਾ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਪਰੇਰ ਕੇ ਚੰਗਾ ਭਵਿੱਖ ਬਣਾਉਣ ਲਈ ਰੋਜ਼ਗਾਰ ਦੇ ਅਵਸਰ ਪੈਦਾ ਕੀਤੇ ਜਾਣ ਲਈ ਵਿਦੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਬਡਹੇੜੀ ਨੇ ਆਖਿਆ ਕਿ ਮੰਤਰੀ ਬਣਨ ਤੋਂ ਬਾਅਦ ਇਹ ਉਹਨਾਂ ਨਾਲ ਪਹਿਲੀ ਮੁਲਾਕਾਤ ਸੀ ਉਨ੍ਹਾਂ ਵਿਸਥਾਰ ਵਿੱਚ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸੁਧਾਰਨ ਲਈ ਫਾਲਤੂ ਖਰਚਿਆਂ ਵਿਚ ਕਟੌਤੀ ਕੀਤੀ ਜਾ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਲੋਕ ਪੱਖੀ ਨੀਤੀਆਂ ਬਾਰੇ ਵੀ ਗੱਲਬਾਤ ਕੀਤੀ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...