
ਟਰਾਂਸਪੋਰਟ ਮਾਲਕਾਂ ਅਤੇ ਡਰਾਈਵਰਾਂ ਨੂੰ ਆਰਥਿਕ ਰਾਹਤ ਦੇਣ ਲਈ
ਉਪਰਾਲੇ ਕਰੇ ਸਰਕਾਰ-ਗੁਰਪ੍ਰੀਤ ਪਲਾਹਾ
ਹੁਸ਼ਿਆਰਪੁਰ,13 ਜੁਲਾਈ (ਵਿਸ਼ਵ ਵਾਰਤਾ)-ਆਲ ਡਰਾਈਵਰ ਹੈਲਪਲਾਈਨ ਪੰਜਾਬ ਵੱਲੋਂ ਸਰਬੱਤ ਦੇ ਭਲੇ ਅਤੇ ਵਿਸ਼ਵ ਭਰ ਵਿੱਚ ਫੈਲੀ ਹੋਈ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਨ ਲਈ ਗੁਰਦੁਆਰਾ ਜਾਹਰਾ ਜਹੂਰ ਪੁਰਹੀਰਾਂ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਆਲ ਡਰਾਈਵਰ ਹੈਲਪਲਾਈਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪਲਾਹਾ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰ ਹੋਏ ਆਲ ਡਰਾਈਵਰ ਹੈਲਪਲਾਈਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਲੁਧਿਆਣਾ, ਚੇਅਰਮੈਨ ਜਸਪਾਲ ਸਿੰਘ ਧਾਮੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਵੱਲੋਂ ਕੀਤੇ ਗਏ ਲਾਕਡਾਊਨ ਅਤੇ ਕਰਫਿਊ ਦੇ ਹਾਲਾਤਾਂ ਦੌਰਾਨ ਸਮੂੰਹ ਡਰਾਈਵਰ ਭਰਾਵਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ।ਕਿਉਂਕਿ ਕਰੋਨਾ ਮਹਾਂਮਾਰੀ ਕਾਰਨ ਸਰਕਾਰ ਨੇ ਵੱਡੇ ਸਮਾਗਮਾਂ ਅਤੇ ਵਿਆਹ ਸ਼ਾਦੀਆਂ ਦੇ ਜ਼ਿਆਦਾ ਇਕੱਠ ਕਰਨ ਤੇ ਪਾਬੰਦੀ ਲਾਈ ਹੋਈ ਹੈ,ਇਸ ਤੋਂ ਇਲਾਵਾ ਟੂਰਿਜ਼ਮ ਦਾ ਵੀ ਸਾਰਾ ਕੰਮਕਾਰ ਬਿਲਕੁਲ ਠੱਪ ਹੋਇਆ ਪਿਆ ਹੈ ਜਿਸ ਕਾਰਨ ਡਰਾਈਵਰ ਭਰਾਵਾਂ ਦੇ ਕੰਮ ਦਾ ਬਹੁਤ ਵੱਡਾ ਨੁਕਸਾਨ ਹੋ ਚੁੱਕਾ ਹੈ ਅਤੇ ਉਨ੍ਹਾਂ ਲਈ ਪਰਿਵਾਰ ਪਾਲਣੇ ਮੁਸ਼ਕਲ ਹੋਏ ਪਏ ਹਨ।ਅਜਿਹੀ ਹਾਲਤ ਨੂੰ ਵੇਖਦਿਆਂ ਅਕਾਲਪੁਰਖ ਵਾਹਿਗੁਰੂ ਦੇ ਚਰਨਾਂ ਵਿੱਚ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕਰਨ ਲਈ ਹੀ ਇਹ ਬਿਲਕੁਲ ਸਾਦਾ ਅਤੇ ਸੰਖੇਪ ਸਮਾਗਮ ਕਰਾਏ ਗਏ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪਲਾਹਾ ਚੱਬੇਵਾਲ ਨੇ ਦੱਸਿਆ ਕਿ ਆਲ ਡਰਾਈਵਰ ਹੈਲਪਲਾਈਨ ਵੱਲੋਂ ਸਮੂਹ ਡਰਾਈਵਰ ਭਰਾਵਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਕੰਮਕਾਰ ਦੌਰਾਨ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹੀ ਇਹ ਸੰਸਥਾ ਬਣਾਈ ਗਈ ਹੈ,ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਮੂਹ ਟਰਾਂਸਪੋਰਟ ਦਾ ਕੰਮ ਕਰਨ ਵਾਲੇ ਟਰਾਂਸਪੋਰਟ ਮਾਲਕਾਂ ਅਤੇ ਡਰਾਈਵਰਾਂ ਦੀ ਭਲਾਈ ਲਈ ਵੀ ਉਚੇਚੇ ਤੌਰ ਤੇ ਰਾਹਤ ਦੇਣ ਲਈ
ਉਪਰਾਲੇ ਕੀਤੇ ਜਾਣ ਅਤੇ ਵਿਸ਼ੇਸ ਸਕੀਮਾਂ ਤਿਆਰ ਕੀਤੀਆਂ ਜਾਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਜਸਵੀਰ ਸਿੰਘ ਝੂਟੀ, ਉੱਪ ਪ੍ਰਧਾਨ ਗੁਰਨਾਮ ਸਿੰਘ ਗਿੱਲ, ਖ਼ਜ਼ਾਨਚੀ ਕੁਲਵਿੰਦਰ ਸਿੰਘ ਬਡਲਾ, ਸਕੱਤਰ ਮਝੈਲ ਸਿੰਘ, ਜਗਤਾਰ ਸਿੰਘ ਧਾਮੀ ਸਲਾਹਕਾਰ, ਬਲਜੀਤ ਸਿੰਘ ਸੀਨੀਅਰ ਸਲਾਹਕਾਰ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਤਲਵਾੜਾ ਆਦਿ ਵੀ ਮੌਜੂਦ ਸਨ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਵੱਲੋਂ ਆਲ ਡਰਾਈਵਰ ਹੈਲਪਲਾਈਨ ਦੇ ਸਮੂਹ ਅਹੁਦੇਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















