ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ
ਆਸਟਰੇਲੀਆ ਸਰਕਾਰ ਨੇ ਲਿਆ ਵੱਡਾ ਫੈਸਲਾ
ਭਾਰਤੀ ਉਡਾਣਾਂ ਤੇ ਲਾਈ ਅਸਥਾਈ ਪਾਬੰਦੀ
ਮੈਲਬੌਰਨ,27 ਅਪ੍ਰੈਲ(ਗੁਰਪੁਨੀਤ ਸਿੱਧੂ) : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਭਾਰੀ ਵਾਧੇ ਦੇ ਮੱਦੇਨਜ਼ਰ ਆਸਟ੍ਰੇਲੀਆ ਸਰਕਾਰ ਨੇ ਮੰਗਲਵਾਰ ਨੂੰ ਭਾਰਤ ਤੋਂ ਸਿੱਧੀ ਉਡਾਣ ‘ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾੱਟ ਮੌਰੀਸਨ ਨੇ ਕਿਹਾ ਕਿ ਇਹ ਮੁਅੱਤਲੀ 15 ਮਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।ਇਹ ਵੀ ਦੱਸ ਦਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਭਾਰਤ ਤੋਂ ਵਿਦੇਸ਼ੀ ਯਾਤਰੀ ਵੱਡੀ ਗਿਣਤੀ ‘ਚ ਆਪਣੇ ਦੇਸ਼ਾਂ ਨੂੰ ਜਾ ਰਹੇ ਹਨ, ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਕ੍ਰਿਕਟਰ ਵੀ ਸ਼ਾਮਿਲ ਹਨ। ਬ੍ਰਿਟੇਨ ਅਤੇ ਨਿਊਜ਼ੀਲੈਂਡ ਸਣੇ ਕਈ ਦੇਸ਼ਾਂ ਨੇ ਭਾਰਤ ਯਾਤਰਾ ‘ਤੇ ਪਾਬੰਦੀ ਪਹਿਲਾਂ ਹੀ ਲਗਾ ਚੁੱਕੇ ਹਨ । ਆਸਟ੍ਰੇਲੀਆ ਨੇ ਪਿੱਛਲੇ ਸਮੇਂ ਉਡਾਣਾਂ ਵਿੱਚ 30 ਫੀਸਦੀ ਦੀ ਕਟੌਤੀ ਕੀਤੀ ਸੀ ਪਰ ਅੱਜ ਇਸ ਪਾਬੰਦੀ ਦਾ ਐਲਾਨ ਕੀਤਾ ਹੈ।