ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਵਿੱਚ ਹਿੰਦੂ ਮੰਦਿਰ ਵਿੱਚ ਭੰਨਤੋੜ, ਕੰਧਾਂ ਤੇ ਲਿਖੇ ਗਏ ਭਾਰਤ ਵਿਰੋਧੀ ਨਾਅਰੇ
ਚੰਡੀਗੜ੍ਹ 13 ਜਨਵਰੀ(ਵਿਸ਼ਵ ਵਾਰਤਾ)- ਮੈਲਬੌਰਨ ਵਿੱਚ ਇੱਕ ਹਿੰਦੂ ਮੰਦਰ ਨੂੰ ਵੀਰਵਾਰ ਨੂੰ ਕਥਿਤ ਤੌਰ ‘ਤੇ ਖਾਲਿਸਤਾਨ ਸਮਰਥਕਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਖਬਰ ਸਾਹਮਣੀ ਆਈ ਹੈ। ਜਿਸ ਨਾਲ ਆਸਟ੍ਰੇਲੀਆਈ ਸ਼ਹਿਰ ਦੇ ਭਾਰਤੀ ਪ੍ਰਵਾਸੀਆਂ ਵਿੱਚ ਕਾਫੀ ਨਾਰਾਜ਼ਗੀ ਦੀ ਲਹਿਰ ਫੈਲ ਗਈ।ਇਹ ਘਟਨਾ 12 ਜਨਵਰੀ ਦੀ ਸਵੇਰ ਦੀ ਹੈ। ਮੈਲਬੌਰਨ ਦੇ ਉੱਤਰੀ ਉਪਨਗਰ ਮਿੱਲ ਪਾਰਕ ਵਿੱਚ BAPS ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ।ਇਸ ਦੇ ਨਾਲ ਹੀ ਮੰਦਿਰ ਵਿੱਚ ਭੰਨਤੋੜ ਕੀਤੇ ਜਾਣ ਅਤੇ ਨਾਲ ਹੀ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਆਸਟ੍ਰੇਲੀਆ ਦੇ ਅਖਬਾਰ ਦਿੱਤੇ ਇੱਕ ਬਿਆਨ ਵਿੱਚ, ਹਿੰਦੂ ਕਾਉਂਸਿਲ ਆਫ਼ ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਦੇ ਪ੍ਰਧਾਨ ਮਕਰੰਦ ਭਾਗਵਤ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ ਅਤੇ ਆਸਟ੍ਰੇਲੀਆਈ ਅਧਿਕਾਰੀਆਂ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ। “ਧਰਮ ਅਸਥਾਨਾਂ ਵਿਰੁੱਧ ਕਿਸੇ ਵੀ ਕਿਸਮ ਦੀ ਨਫ਼ਰਤ ਅਤੇ ਭੰਨ-ਤੋੜ ਸਵੀਕਾਰ ਨਹੀਂ ਹੈ ਅਤੇ ਅਸੀਂ ਇਸ ਦੀ ਨਿੰਦਾ ਕਰਦੇ ਹਾਂ ਅਤੇ ਇਸ ਤਰ੍ਹਾਂ ਦੀ ਗਤੀਵਿਧੀ ਵਿਕਟੋਰੀਆ ਦੇ ਨਸਲੀ ਅਤੇ ਧਾਰਮਿਕ ਸਹਿਣਸ਼ੀਲਤਾ ਐਕਟ ਦੀ ਉਲੰਘਣਾ ਹੈ, ਅਸੀਂ ਵਿਕਟੋਰੀਆ ਪੁਲਿਸ ਅਤੇ ਪ੍ਰੀਮੀਅਰ ਡੈਨ ਐਂਡਰਿਊਜ਼ ਤੋਂ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ,