ਆਸਮਾਨੀ ਬਿਜਲੀ ਡਿੱਗਣ ਕਾਰਨ 78 ਲੋਕਾਂ ਦੀ ਮੌਤ
ਪ੍ਰਧਾਨ ਮੰਤਰੀ ਰਾਹਤ ਕੋਸ਼ ਵੱਲੋਂ ਵਿੱਤੀ ਸਹਾਇਤਾ ਦੀ ਘੋਸ਼ਣਾ
ਰਾਜਸਥਾਨ ਦੇ ਮੁੱਖ ਮੰਤਰੀ ਵੱਲੋਂ ਵੀ ਪੰਜ-ਪੰਜ ਲੱਖ ਦੇਣ ਦਾ ਐਲਾਨ
ਦਿੱਲ,13 ਜੁਲਾਈ( ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਣੇ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਬਿਜਲੀ ਡਿੱਗਣ ਕਾਰਨ ਕੁੱਲ 78 ਲੋਕਾਂ ਦੀ ਜਾਨ ਚਲੀ ਗਈ। ਸੋਗ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਵਿੱਚ 41 ਅਤੇ ਮੱਧ ਪ੍ਰਦੇਸ਼ ਵਿੱਚ 14 ਦਿਨਾਂ ਵਿੱਚ ਦੋ ਦਿਨਾਂ ਦੇ ਅੰਦਰ ਬਿਜਲੀ ਡਿੱਗਣ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ। ਇਸ ਦੇ ਨਾਲ ਹੀ ਰਾਜਸਥਾਨ ਦੇ ਛੇ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਕਾਰਨ 23 ਲੋਕਾਂ ਦੀ ਮੌਤ ਹੋ ਗਈ। ਇਸ ਨਾਲ 28 ਜ਼ਖਮੀ ਹੋ ਗਏ।
ਦੂਜੇ ਪਾਸੇ ਮੱਧ ਪ੍ਰਦੇਸ਼ ਵਿੱਚ ਬਿਜਲੀ ਪੈਣ ਕਾਰਨ ਦੋ ਦਿਨਾਂ (ਐਤਵਾਰ ਅਤੇ ਸੋਮਵਾਰ) ਵਿੱਚ 14 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਐਤਵਾਰ ਬਿਜਲੀ ਡਿੱਗਣ ਕਾਰਨ 41 ਲੋਕਾਂ ਦੀ ਜਾਨ ਚਲੀ ਗਈ।
ਪ੍ਰਧਾਨ ਮੰਤਰੀ ਰਾਹਤ ਕੋਸ਼ ਵੱਲੋਂ ਮਰਨ ਵਾਲਿਆਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮ੍ਰਿਤਕਾਂ ਨਾਲ ਦੁਖ ਜ਼ਾਹਰ ਕਰਦਿਆਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵੀ ਇਨ੍ਹਾਂ ਦੁਰਘਟਨਾਵਾਂ ‘ਤੇ ਦੁੱਖ ਜਤਾਇਆ ਹੈ।