ਹੁਸ਼ਿਆਰਪੁਰ 1 ਜੁਲਾਈ (ਵਿਸ਼ਵ ਵਾਰਤਾ)- ਪਿਛਲੇ ਚਾਰ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਸੰਨ2001 ਤੋਂ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਨੂੰ ਸਮਾਜ ਸੇਵਾ ਦੇ ਕਾਰਜ ਕਰਦਿਆਂ ਅੱਜ ਉਂਨੀ ਸਾਲ ਪੂਰੇ ਹੋਣ ਅਤੇ ਵੀਹਵਾਂ (20) ਸਾਲ ਸ਼ੁਰੂ ਹੋਣ ਤੇ ਕੇਂਦਰ ਵਿਖੇ ਇੱਕ ਸ਼ੁਕਰਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਗੁਰੂ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠ ਉਪਰੰਤ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਕੰਧਾਲਾ ਜੱਟਾਂ ਵਾਲਿਆਂ ਦੇ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ, ਸੰਸਥਾ ਦੇ ਜ਼ੋਨਲ ਸਕੱਤਰ ਬਹਾਦਰ ਸਿੰਘ ਸਿੱਧੂ, ਅਮਰੀਕ ਸਿੰਘ ਕਬੀਰਪੁਰ, ਭਾਈ ਨਛੱਤਰ ਸਿੰਘ ਬ੍ਰਹਮਜੀਤ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਕੇਂਦਰ ਵਿਖੇ ਇਲਾਜ ਲਈ ਦਾਖਲ ਵਿਅਕਤੀਆਂ ਨੂੰ ਨਸ਼ਾ ਰਹਿਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਵਲੋਂ ਮੁੱਖ ਮਹਿਮਾਨ ਹਰਜਿੰਦਰ ਸਿੰਘ ਧਾਮੀ ਦਾ ਕੇਂਦਰ ਵਿਚ ਆਉਣ ਤੇ ਧੰਨਵਾਦ ਕੀਤਾ ਅਤੇ ਜਥੇਬੰਦੀ ਵਲੋਂ ਬਾਹਰੋਂ ਆਏ ਮਹਿਮਾਨਾਂ ਨੂੰ ਯਾਦ ਚਿੰਨ੍ਹ ਭੇਂਟ ਕੀਤੇ ਗਏ। ਇਸ ਸਮੇਂ ਕੇਂਦਰ ਦੇ ਮੈਡੀਕਲ ਅਫਸਰ ਡਾ ਜਸਵਿੰਦਰ ਸਿੰਘ ਡੋਗਰਾ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਜੱਜ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਏਕਮਜੋਤ ਸਿੰਘ ਸੇਖੋਂ ਆਦਿ ਹਾਜ਼ਰ ਸਨ।
PUNJAB : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ
PUNJAB : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਚੰਡੀਗੜ੍ਹ, 24ਫਰਵਰੀ(ਵਿਸ਼ਵ ਵਾਰਤਾ) PUNJAB : ਪੰਜਾਬ ਵਿਧਾਨ ਸਭਾ ਦਾ...