ਆਜ਼ਾਦੀ ਦਿਹਾੜੇ ਮੌਕੇ ਕੀਤੇ ਗਏ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਾਲੇ ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਗੱਡੀ ਥੱਲੇ ਅਣਪਛਾਤਿਆਂ ਨੇ ਰੱਖਿਆ ਬੰਬ
ਸੀਸੀਟੀਵੀ ਵਿੱਚ ਕੈਦ ਹੋਈ ਸਾਰੀ ਘਟਨਾ-ਦੇਖੋ ਵੀਡੀਓ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਬੀਤੀ ਰਾਤ ਦੋ ਅਣਪਛਾਤੇ ਵਿਅਕਤੀਆਂ ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਕਾਰ ਦੇ ਹੇਠਾਂ ਬੰਬ ਲਗਾ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਾਰ ਕਲੀਨਰ ਨੇ ਕਾਰ ਧੋਣ ਵੇਲੇ ਉਸਦੇ ਹੇਠਾਂ ਬੰਬਨੁਮਾ ਚੀਜ ਹੋਣ ਬਾਰੇ ਸਬ-ਇੰਸਪੈਕਟਰ ਦੇ ਘਰਦਿਆਂ ਨੂੰ ਦੱਸਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੈਮਰਿਆਂ ਵਿੱਚ ਕੈਦ ਤਸਵੀਰਾਂ ਦੇ ਆਧਾਰ ਤੇ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ।