• Latest
  • Trending
ਇਕ ਘੰਟੇ ਦਾ ਇਜਲਾਸ ਸੂਬੇ ’ਚ ਲੋਕਤੰਤਰ ਲਈ ਕਾਲਾ ਦਿਨ : ਅਕਾਲੀ ਦਲ

ਇਕ ਘੰਟੇ ਦਾ ਇਜਲਾਸ ਸੂਬੇ ’ਚ ਲੋਕਤੰਤਰ ਲਈ ਕਾਲਾ ਦਿਨ : ਅਕਾਲੀ ਦਲ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

4 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

4 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

5 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

5 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

7 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

7 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

7 hours ago
Hindi News
English News
Sunday, July 5, 2026
No Result
View All Result
32 °c
Chandigarh
35 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ ਘੰਟੇ ਦਾ ਇਜਲਾਸ ਸੂਬੇ ’ਚ ਲੋਕਤੰਤਰ ਲਈ ਕਾਲਾ ਦਿਨ : ਅਕਾਲੀ ਦਲ

August 28, 2020
in ਚੰਡੀਗੜ੍ਹ
ਇਕ ਘੰਟੇ ਦਾ ਇਜਲਾਸ ਸੂਬੇ ’ਚ ਲੋਕਤੰਤਰ ਲਈ ਕਾਲਾ ਦਿਨ : ਅਕਾਲੀ ਦਲ

ਮੁੱਖ ਮੰਤਰੀ ਵੱਲੋਂ ਸੂਬੇ ਦੇ ਭਖਦੇ ਮਸਲਿਆਂ ’ਤੇ ਚਰਚਾ ਤੋਂ ਭੱਜਣ ਦੀ ਕੀਤੀ ਨਿਖੇਧੀ
ਮੁੱਖ ਮੰਤਰੀ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਕੋਰੇ ਝੂਠੇ ਬੋਲੇ ਤੇ ਇਕ ਵਾਰ ਫਿਰ ਧੋਖਾ ਦਿੱਤਾ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਰ, 28 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਦੇ ਇਕ ਘੰਟੇ ਦੇ ਇਜਲਾਸ ਨੂੰ ਸੂਬੇ ਵਿਚ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੱਤਾ ਤੇ ਮੁੱਖ ਮੰਤਰੀ ’ਤੇ ਸੂਬੇ ਦੇ ਭਖਦੇ ਮਸਲਿਆਂ ’ਤੇ ਚਰਚਾ ਤੋਂ ਭੱਜਣ ਅਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਕੋਰੇ ਝੂਠ ਬੋਲਣ ਅਤੇ ਫਿਰ ਧੋਖਾ ਦੇਣ ਦਾ ਦੋਸ਼ ਲਾਇਆ।
ਮੁੱਖ ਮੰਤਰੀ ਦੇ ਵਤੀਰੇ ਨੂੰ ਸ਼ਰਮਨਾਕ ਅਤੇ ਉਹਨਾਂ ਦੇ ਅਹੁਦੇ ਅਨੁਸਾਰ ਕੋਝਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਇਹ ਝੂਠ ਬੋਲਿਆ ਕਿ ਸ਼੍ਰੋਮਣੀ ਅਕਾਲੀ ਦਲ ਇਜਲਾਸ ਵਿਚ ਨਹੀਂ ਆਇਆ ਜਦਕਿ ਉਹਨਾਂ ਦੀ ਸਰਕਾਰ ਨੇ ਵਿਰੋਧੀ ਧਿਰ ਨੂੰ ਵਿਧਾਨ ਸਭਾ ਵਿਚੋਂ ਬਾਹਰ ਰੱਖਿਆ। ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਤਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਲਈ ਮਸ਼ਹੂਰ ਹਨ ਤੇ ਅੱਜ ਵੀ ਉਹਨਾਂ ਨੇ ਕੋਰੇ ਝੂਠ ਬੋਲੇ ਤੇ ਇਹ ਤੱਥ ਛੁਪਾਇਆ ਕਿ ਕਿ ਮੁੱਖ ਮੰਤਰੀ ਨੇ ਖੁਦ ਵਿਰੋਧੀ ਦੇ ਵਿਧਾਇਕਾਂ ਨੂੰ ਆਖਿਆ ਸੀ ਕਿ ਜੋ ਕੋਰੋਨਾ ਪਾਜ਼ੀਟਿਵ ਸਾਥੀਆਂ ਦੇ ਸੰਪਰਕ ਵਿਚ ਆਏ ਹਨ, ਉਹ ਵਿਧਾਨ ਸਭਾ ਵਿਚ ਨਾ ਆਉਣ। ਉਹਨਾਂ ਕਿਹਾ ਕਿ ਸਪੀਕਰ ਨੇ ਵੀ ਇਸ ਬਾਬਤ ਚਿੱਠੀ ਜਾਰੀ ਕੀਤੀ ਸੀ ਜੋ ਰਿਕਾਰਡ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਜ਼ਿੰਮੇਵਾਰੀ ਨਾਲ ਪੇਸ਼ ਆਇਆ ਹੈ, ਉਥੇ ਹੀ ਆਪ ਤੇ ਕਾਂਗਰਸ ਦੇ ਵਿਧਾਇਕਾਂ ਸਮੇਤ ਹੋਰਨਾਂ ਨੇ ਜ਼ਿੰਮੇਵਾਰੀ ਨਹੀਂ ਵਿਖਾਈ ਤੇ ਇਕ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਇਜਲਾਸ ਵਿਚ ਹਾਜ਼ਰ ਸਨ ਜਦਕਿ ਉਹ ਪਾਜ਼ੇਟਿਵ ਆ ਗਏ।
ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਤਾਂ ਜੋ ਉਹਨਾਂ ਨੂੰ ਇਜਲਾਸ ਵਿਚ ਸ਼ਾਮਲ ਹੋਣ ਲਈ ਘਰ ਤੋਂ ਬਾਹਰ ਨਾ ਨਿਕਲਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਹ ਕਾਰਵਾਈਆਂ ਕਾਂਗਰਸ ਸਰਕਾਰ ਦੇ ਇਰਾਦਿਆਂ ਬਾਰੇ ਆਪ ਬੋਲਦੀਆਂ ਹਨ ਤੇ ਮੁੱਖ ਮੰਤਰੀ ਅਕਾਲੀ ਦਲ ਵਿਧਾਇਕਾਂ ਵੱਲੋਂ ਜ਼ਿੰਮੇਵਾਰੀ ਨਾਲ ਪੇਸ਼ ਆਉਣ ਦੀ ਸ਼ਲਾਘਾ ਕਰਨ ਦੀ ਥਾਂ ਜਾਣ ਬੁੱਝ ਕੇ ਵਿਧਾਇਕਾਂ ਨੂੰ ਬਦਨਾਮ ਕਰਨ’ਤੇ ਤੁਲੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਧਿਆਨ ਵੰਡਾਊ ਜੁਗਤਾਂ ਲਾਉਣ ਨਾਲੋਂ ਤੇ ਖੇਤੀਬਾੜੀ ’ਤੇ ਕੇਂਦਰੀ ਆਰਡੀਨੈਂਸਾਂ ਵਰਗੇ ਅਹਿਮ ਮੁੱਦਿਆਂ ’ਤੇ ਸਿਰਫ 30 ਮਿੰਟ ਦਾ ਇਜਲਾਸ ਕਰਕੇ ਸਿਰਫ ਸਿਆਸਤ ਕਰਨ ਦੇ ਇਰਾਦੇ ਨਾਲ ਕਰਨ ਦੀ ਥਾਂ ਮੁੱਖ ਮੰਤਰੀ ਨੂੰ ਵਿਰੋਧੀ ਧਿਰ ਨੂੰ ਇਸ ਅਹਿਮ ਮਸਲੇ ’ਤੇ ਚਰਚਾ ਲਈ ਸਮਾਂ ਦੇਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਤੇ ਫਿਰ ਵਾਪਰੀ ਜ਼ਹਿਰੀਲੀ ਸ਼ਰਾਬ ਤ੍ਰਾਸਦੀ, ਰੇਤੀ ਮਾਫੀਆ ਦੀ ਲੁੱਟ, ਮਨਰੇਗਾ ਫੰਡਾਂ ਦੇ ਘੁਟਾਲੇ, ਐਸ ਸੀ ਵਿਦਿਆਰਥੀਆਂ ਲਈ ਆਏ 69 ਕਰੋੜ ਰੁਪਏ ਦੇ ਕੇਂਦਰੀ ਫੰਡਾਂ ਦੀ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਲੁੱਟ, ਡਾਕਟਰਾਂ ਤੇ ਸਿਹਤ ਵਰਕਰਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਦੇ ਮਾਮਲੇ, ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਦੂਰ ਕਰਨ ਅਤੇ ਪ੍ਰਾਈਵੇਟ ਸਕੂਲੀ ਵਿਦਿਆਰਥੀਆਂ ਲਈ ਰਾਹਤ ਯਕੀਨੀ ਬਣਾਉਣ ਵਰਗੇ ਮੁੱਦਿਆਂ ’ਤੇ ਚਰਚਾ ਲਈ ਕੋਈ ਸਮਾਂ ਨਹੀਂ ਰੱਖਿਆ ਗਿਆ।
ਅਕਾਲੀ ਆਗੂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸਚਮੁੱਚ ਖੇਤੀਬਾੜੀ ਬਾਰੇ ਕੇਂਦਰੀ ਆਰਡੀਨੈਂਸਾਂ ’ਤੇ ਚਰਚਾ ਲਈ ਗੰਭੀਰ ਹਨ ਤਾਂ ਫਿਰ ਉਹਨਾਂ ਨੂੰ ਪਹਿਲਾਂ ਆਪਣੀ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ ਜਿਸਨੇ ਵਾਅਦਾ ਕੀਤਾ ਸੀ ਕਿ ਉਹ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਪੰਜਾਬ ਵਿਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਕਰਨਗੇ। ਇਸਨੂੰ 2017 ਵਿਚ ਏ ਪੀ ਐਮ ਸੀ ਐਕਟ ਵਿਚ ਕੀਤੀਆਂ ਉਹ ਸੋਧਾਂ ਵੀ ਖਤਮ ਕਰ ਦੇਣੀਆਂ ਚਾਹੀਦੀਆਂ ਹਨ ਜਿਹਨਾਂ ਵਿਚ ਕਿਹਾ ਗਿਆ ਸੀ ਕਿ ਪ੍ਰਾਈਵੇਟ ਮੰਡੀਆਂ ਦੀ ਸਿਰਜਣਾ ਕੀਤੀ ਜਾਵੇਗੀ, ਈ ਟੈਂਡਰਿੰਗ ਹੋਵੇਗੀ ਅਤੇ ਜਿਣਸਾਂ ਦਾ ਸਿੱਧਾ ਮੰਡੀਕਰਣ ਹੋਵੇਗਾ। ਇਸਨੂੰ ਮੋਨੇਟਕ ਸਿੰਘ ਆਹਲੂਵਾਲੀਆ ਕਮੇਟੀ ਨੂੰ ਵੀ ਖਤਮ ਕਰ ਦੇਣਾ ਚਾਹੀਦਾ ਹੈ ਜਿਸਨੇ ਸਰਕਾਰ ਵੱਲੋਂ ਏ ਪੀ ਐਮ ਸੀ ਐਕਟ ਵਿਚ ਕੀਤੀ ਸੋਧ ਦੀ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਅਸਲ ਵਿਚ ਇਸ ਸਭ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕੇਂਦਰੀ ਆਰਡੀਨੈਂਸਾਂ ’ਤੇ ਦੋਗਲੀ ਬੋਲੀ ਬੋਲ ਰਹੇ ਸਨ।
ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਆਪਣੀ ਅੰਤਰ ਆਤਮਾ ਦੀ ਆਵਾਜ਼ ’ਤੇ ਜ਼ਿੰਮੇਵਾਰ ਜਨਤਕ ਪ੍ਰਤੀਨਿਧਾਂ ਵਾਂਗ ਸਲੂਕ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਗਲੇ ਮਹੀਨੇ ਵਿਧਾਨ ਸਭਾ ਦਾ ਇਜਲਾਸ ਮੁੜ ਸੱਦਦਾ ਚਾਹੀਦਾ ਹੈ ਤਾਂ ਕਿ ਜੋ ਇਹ ਸਾਰੇ ਭਖਦੇ ਮਸਲੇ ਵਿਚਾਰੇ ਜਾ ਸਕਣ। ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ ਕਿਉਂਕਿ ਇਸ ਵਿਚ 50 ਫੀਸਦੀ ਤੋਂ ਵੀ ਘੱਟ ਹਾਜ਼ਰੀ ਸੀ। ਉਹਨਾਂ ਕਿਹਾ ਕਿ ਆਮ ਪ੍ਰਕਿਰਿਆ ਨਹੀਂ ਅਪਣਾਈ ਗਈ ਤੇ ਸਿਫਰ ਕਾਲ ਤੇ ਧਿਆਨ ਦੁਆਊ ਮਤੇ ਖਾਰਜ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਚਮੁੱਚ ਲੋਕਾਂ ਦੇ ਮਸਲਿਆਂ ’ਤੇ ਚਰਚਾ ਚਾਹੁੰਦੇ ਹਨ ਤਾਂ ਫਿਰ ਉਹਨਾਂ ਨੂੰ ਅਗਲੇ ਮਹੀਨੇ ਵਿਧਾਨ ਸਭਾ ਦਾ ਇਜਲਾਸ ਮੁੜ ਸੱਦਣਾ ਚਾਹੀਦਾਹ ੈ ਨਹੀਂ ਤਾਂ ਹਿਹ ਮੰਨਿਆ ਜਾਵੇਗਾ ਕਿ ਸਰਕਾਰ ਨੇ ਕੋਰੋਨਾ ਮਹਾਮਾਰੀ ਦਾ ਬਹਾਨਾ ਵਰਤ ਕੇ ਲੋਕਾਂ ਦੇ ਪ੍ਰਤੀਨਿਧਾਂ ਨੂੰ ਲੋਕਤੰਤਰ ਦੇ ਮੰਦਿਰ ਵਿਚ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦੇਣ ਤੋਂ ਰੋਕ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 