• Latest
  • Trending
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

3 years ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

10 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

12 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

12 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

13 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

14 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

15 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

15 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

15 hours ago
Hindi News
English News
Thursday, September 3, 2026
No Result
View All Result
26 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

December 11, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ

– ਸੀਪੀਜ਼/ਐਸਐਸਪੀਜ਼ ਨੂੰ ਅਪਰਾਧ ਅਤੇ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਲਈ ਪਿੰਡਾਂ ਦੀਆਂ ‘ਸੱਥਾਂ’ ‘ਤੇ ਜਾ ਕੇ ਜਨਤਕ ਮੀਟਿੰਗ ਕਰਨ ਲਈ ਕਿਹਾ

– ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਜਾਗਰੂਕਤਾ ਪੈਦਾ ਕਰ ਰਹੀ ਹੈ ਜੋ ਨਸ਼ਿਆਂ ਦੇ ਆਦੀਆਂ ਨੂੰ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕਰਦੀ ਹੈ: ਆਈਜੀਪੀ ਸੁਖਚੈਨ ਗਿੱਲ

– ਲੰਬੇ ਸਮੇਂ ਤੋਂ ਇੱਕੋ ਸਥਾਨ ‘ਤੇ ਤਾਇਨਾਤ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਤਬਾਦਲਾ

– ਕੱਟੜ ਅਪਰਾਧੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਨੇ ਭਗੌੜੇ ਅਪਰਾਧੀਆਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਕੀਤਾ ਫੈਸਲਾ

– ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਕਾਰਨ ਗ੍ਰਿਫਤਾਰੀਆਂ ਦੀ ਗਿਣਤੀ 1186 ਤੱਕ ਪਹੁੰਚੀ

ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ।

ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 1.57 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 1.05 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਦੇ ਨਾਲ ਨਾਲ 20.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਵੇਂ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ— ਲਾਗੂ ਕੀਤੀ ਗਈ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਹਾਲ ਹੀ ਵਿੱਚ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਪਿੰਡ ਦੀਆਂ ‘ਸੱਥਾਂ’ ਵਿੱਚ ਜਨਤਕ ਮੀਟਿੰਗਾਂ ਕਰਨ ਤਾਂ ਜੋ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ, ਜਿਸ ਨਾਲ ਅਪਰਾਧ ਨੂੰ ਰੋਕਣ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵਿੱਚ ਵਾਧਾ ਕਰਨ, ਆਪਣੇ ਅਧਿਕਾਰ ਖੇਤਰ ਵਿੱਚ ਛੋਟੇ ਫਲੈਗ ਮਾਰਚ ਕਰਵਾਉਣ ਅਤੇ ਸਮਾਜ ਦੇ ਮੋਹਤਬਰ ਵਿਅਕਤੀਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 13 ਵੱਡੇ ਸਮਾਗਮਾਂ ਸਮੇਤ ਘੱਟੋ-ਘੱਟ 175 ਜਾਗਰੂਕਤਾ ਸਮਾਗਮ ਕਰਵਾਏ ਗਏ ਹਨ।
ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਿੱਚ ਇੱਕ ਗਲਤ ਧਾਰਨਾ ਹੈ ਕਿ ਧਾਰਾ 64ਏ ਤਹਿਤ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਹੋਣਾ ਪਵੇਗਾ। ਪਰ ਹਕੀਕਤ ਇਹ ਹੈ ਕਿ ਨਸ਼ੇ ਦੀ ਥੋੜੀ ਮਾਤਰਾ ਦੇ ਨਾਲ ਫੜੇ ਗਏ ਨਸ਼ਿਆਂ ਦੇ ਆਦੀ ਕੋਲ ਸਵੈ-ਇੱਛਾ ਨਾਲ ਨਸ਼ਾ ਛੁਡਾਉਣ ਲਈ ਡਾਕਟਰੀ ਇਲਾਜ ਕਰਵਾਉਣ ਦਾ ਮੌਕਾ ਹੁੰਦਾ ਹੈ ਅਤੇ ਇਸ ਲਈ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਨਹੀਂ ਹੋਣਾ ਪਵੇਗਾ।
ਇਸ ਰਣਨੀਤੀ ਦੇ ਹਿੱਸੇ ਵਜੋਂ, ਮੁੱਖ ਮੰਤਰੀ ਨੇ ਸੰਭਾਵਿਤ ਗਠਜੋੜ ਨੂੰ ਤੋੜਨ ਲਈ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ, ਜੋ ਲੰਬੇ ਸਮੇਂ ਤੋਂ ਇੱਕੋ ਸਥਾਨ ‘ਤੇ ਤਾਇਨਾਤ ਹਨ, ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਮੁਖੀਆਂ ਨੂੰ ਪਹਿਲਾਂ ਹੀ ਅਜਿਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੀ.ਪੀ./ਐਸ.ਐਸ.ਪੀਜ਼ ਅਤੇ ਹੋਰ ਫੀਲਡ ਅਧਿਕਾਰੀਆਂ ਨੂੰ ਆਪਣੇ ਤਬਾਦਲਿਆਂ ਮੌਕੇ ਆਪਣੇ ਅਧੀਨ ਅਮਲੇ ਨੂੰ ਆਪਣੀ ਤਾਇਨਾਤੀ ਦੇ ਨਵਾਂ ਸਥਾਨ ‘ਤੇ ਲੈ ਕੇ ਜਾਣ ਲਈ ਵੀ ਰੋਕ ਲਗਾਈ ਗਈ ਹੈ।
ਆਈਜੀਪੀ ਨੇ ਕਿਹਾ ਕਿ ਸਰਕਾਰ ਨੇ ਪੀਓਜ਼ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ, ਸ਼੍ਰੇਣੀ ਏ ਵਿੱਚ 10 ਸਾਲ ਤੋਂ ਵੱਧ ਸਜ਼ਾ ਵਾਲੇ ਪੀਓਜ਼, ਸ਼੍ਰੇਣੀ ਬੀ ਵਿੱਚ 7 ਸਾਲ ਤੋਂ ਵੱਧ ਸਜ਼ਾ ਵਾਲੇ ਅਤੇ ਸ਼੍ਰੇਣੀ ਸੀ ਵਿੱਚ 7 ਸਾਲ ਤੋਂ ਘੱਟ ਸਜ਼ਾ ਵਾਲੇ ਪੀਓਜ਼ ਸ਼ਾਮਲ ਹਨ, ਤਾਂ ਜੋ ਕੱਟੜ ਅਪਰਾਧੀਆਂ ‘ਤੇ ਨਕੇਲ ਕਸੀ ਜਾ ਸਕੇ।
ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ 130 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਫਿਰੌਤੀ ਦੀਆਂ ਕਾਲਾਂ ਵਿੱਚ ਸ਼ਾਮਲ 117 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਫਿਰੌਤੀ ਮੰਗਣ ਸਬੰਧੀ ਘਟਨਾਵਾਂ ਵਿੱਚ ਕਮੀ ਆਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 10 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022 ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1186 ਤੱਕ ਪਹੁੰਚ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 03-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 03-09-2026 |...

Most Popular

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
1 week ago
0

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਬਠਿੰਡਾ, 24 ਅਗਸਤ (ਵਿਸ਼ਵ ਵਾਰਤਾ) – ਬਠਿੰਡਾ ਬੱਸ ਸਟੈਂਡ ਦੇ ਪਿੱਛੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 