ਇਟਲੀ ‘ਚ ਪੰਜਾਬੀ ਦੀ ਹੱਤਿਆ
ਚੰਡੀਗੜ੍ਹ, 17ਅਪ੍ਰੈਲ(ਵਿਸ਼ਵ ਵਾਰਤਾ)- ਇਟਲੀ ਦੇ ਬਰੇਸ਼ੀਆ ਸ਼ਹਿਰ ਵਿੱਚ ਇੱਕ ਪੰਜਾਬੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸਤਪਾਲ ਸਿੰਘ (55) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਪਿੰਡ ਟਾਹਲੀ ਦਾ ਵਸਨੀਕ ਸੀ। ਮ੍ਰਿਤਕ ਦੀ ਪਤਨੀ ਅਤੇ ਦੋ ਪੁੱਤਰ ਹਨ। ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ। ਮ੍ਰਿਤਕ ਆਪਣੇ ਘਰ ਮੌਜੂਦ ਸੀ। ਫਿਰ ਉਸ ਦਾ ਇੱਕ ਜਾਣਕਾਰ ਇਟਲੀ ਦਾ ਸਾਬਕਾ ਪੁਲਿਸ ਮੁਲਾਜ਼ਮ ਯੂਸੇਪ ਵੇਲੇਟੀ (70) ਉਸ ਦੇ ਘਰ ਆਇਆ। ਇਸ ਦੌਰਾਨ ਦੋਵਾਂ ‘ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਉਸ ਨੇ ਸਤਪਾਲ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਸਤਪਾਲ ਸਿੰਘ ਕਾਫੀ ਸਮੇਂ ਤੋਂ ਇਟਲੀ ਰਹਿ ਰਿਹਾ ਸੀ। ਉਸ ਦੇ ਕਤਲ ਨਾਲ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਦੁਖੀ ਹਨ।