ਇਤਿਹਾਸਕ ਕਿਸਾਨ ਅੰਦੋਲਨ ਤੋਂ ਵੱਡੀ ਖਬਰ
ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ
ਕੱਲ੍ਹ ਨੂੰ ਦਿੱਲੀ ਵਿੱਚ ਨਹੀਂ ਹੋਵੇਗਾ ਚੱਕਾ ਜਾਮ

ਨਵੀਂ ਦਿੱਲੀ, 5 ਫਰਵਰੀ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਦੇ ਚਲਦਿਆਂ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕੱਲ੍ਹ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਚਲਦੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੱਲ੍ਹ ਨੂੰ ਦਿੱਲੀ ਵਿੱਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਆਪਣੇ ਸਮਰਥਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਜਿਹੜੇ ਲੋਕ ਜਿੱਥੇ ਹਨ ਉਹ ਉਥੇ ਹੀ ਚੱਕਾ ਜਾਮ ਕਰਨਗੇ।






















