ਇਤਿਹਾਸਕ ਕਿਸਾਨ ਅੰਦੋਲਨ ਦਾ ਪਰਛਾਵਾਂ ਸੰਸਦ ਇਜਲਾਸ ਤੇ ਵੀ
ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
ਕੋਰੋਨਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਲਿਆ ਫੈਸਲਾ
ਬਜਟ ਇਜਲਾਸ ਹੋਵੇਗਾ ਜਨਵਰੀ ਵਿੱਚ ਸ਼ੁਰੂ
ਨਵੀਂ ਦਿੱਲੀ, 15 ਦਸੰਬਰ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਦਾ ਪਰਛਾਵਾਂ ਸੰਸਦ ਦੇ ਸਮਾਗਮਾਂ ਤੇ ਵੀ ਪੈਂਦਾ ਨਜ਼ਰ ਆ ਰਿਹਾ ਹੈ। ਇਸ ਵਾਰ ਸੰਸਦ ਦਾ ਸਰਦ ਰੁੱਤ ਇਜਲਾਸ ਰੱਦ ਕਰ ਦਿੱਤਾ ਗਿਆ ਹੈ। ਭਾਵੇਂ ਕਿ ਇਸ ਦਾ ਕਾਰਨ ਕੋਰੋਨਾ ਦੀ ਮਹਾਮਾਰੀ ਨੂੰ ਦੱਸਿਆ ਜਾ ਰਿਹਾ ਹੈ, ਪਰ ਅਸਲ ਮੁੱਖ ਕਾਰਨ ਕਿਸਾਨ ਅੰਦੋਲਨ ਹੀ ਲੱਗਦਾ ਹੈ। ਕਿਸਾਨ ਅੰਦੋਲਨ ਕਾਰਨ ਸਰਕਾਰ ਬਹੁਤ ਪਰੇਸ਼ਾਨੀ ਵਿੱਚ ਹੈ। ਸਰਕਾਰ ਨੇ ਇਸ ਦੇ ਨਾਲ ਹੀ ਅਗਲਾ ਬਜਟ ਸੈਸ਼ਨ ਜਨਵਰੀ ਵਿੱਚ ਸ਼ੁਰੂ ਕਰਨ ਦਾ ਫੈਸਲਾ ਲੈ ਲਿਆ ਹੈ।