ਇਤਿਹਾਸਕ ਕਿਸਾਨ ਅੰਦੋਲਨ ਦੇ ਅੱਜ 6 ਮਹੀਨੇ ਪੂਰੇ
ਕਿਸਾਨ ਅੱਜ ਮਨਾਉਣਗੇ ਕਾਲਾ ਦਿਵਸ
ਕਾਲੇ ਝੰਡਿਆਂ ਨਾਲ ਕਰਨਗੇ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ,26 ਮਈ(ਵਿਸ਼ਵ ਵਾਰਤਾ):ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਡਟੇ ਹੋਏ ਹਨ,ਇਸ ਕਿਸਾਨ ਅੰਦੋਲਨ ਦੇ ਅੱਜ 6 ਮਹੀਨੇ ਪੂਰੇ ਹੋ ਜਾਣਗੇ। ਧਰਨੇ ਤੇ ਬੈਠੇ ਕਿਸਾਨ ਅੱਜ ਕਾਲੇ ਝੰਡੇ ਲਾ ਕੇ ਅਤੇ ਕਾਲੀਆਂ ਪੱਗਾਂ ਬੰਨ੍ਹ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ।
ਕਿਸਾਨ ਆਗੂਆਂ ਵੱਲੋਂ ਆਮ ਜਨਤਾ ਨੂੰ ਵੀ ਆਪਣੇ ਘਰਾਂ ਉੱਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਗਈ ਹੈ।