ਇਤਿਹਾਸਕ ਕਿਸਾਨ ਅੰਦੋਲਨ
ਇਤਿਹਾਸਕ ਕਿਸਾਨ ਅੰਦੋਲਨ 122ਵੇਂ ਦਿਨ ਵਿੱਚ ਹੋਇਆ ਸ਼ਾਮਿਲ
ਕਿਸਾਨ ਡਟੇ ਹੋਏ ਹਨ ਦਿੱਲੀ ਦੀਆਂ ਬਰੂਹਾਂ ਤੇ
ਕਿਸਾਨ ਅੱਜ ਸਾੜਨਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਚੰਡੀਗੜ੍ਹ, 28 ਮਾਰਚ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਅੱਜ 122ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ। ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਅੱਜ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਹੋਲਿਕਾ ਦਹਨ ਦੇ ਮੌਕੇ ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਕਿਸਾਨ ਜਿਥੇ ਵੀ ਹੋਣ ਅੱਜ ਸ਼ਾਮ ਨੂੰ ਹੋਲਿਕਾ ਦਹਨ ਦੇ ਸਮੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਸਰਕਾਰ ਨੂੰ ਇਹ ਸੰਦੇਸ਼ ਦੇਣ ਕਿ ਇਹ ਨਵੇਂ ਖੇਤੀ ਕਾਨੂੰਨ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ। ਇਸ ਤੋਂ ਪਹਿਲਾਂ ਵੀ ਕਿਸਾਨ ਆਗੂਆਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਲੋਕਾਂ ਨੇ ਪੁੂਰਨ ਸਮਰਥਨ ਕੀਤਾ ਸੀ।