ਇਤਿਹਾਸਕ ਕਿਸਾਨ ਅੰਦੋਲਨ 58ਵੇਂ ਦਿਨ ਵਿੱਚ ਦਾਖਲ
ਕਿਸਾਨਾਂ ਨੇ ਖਾਰਿਜ ਕੀਤਾ ਸਰਕਾਰ ਦਾ ਪ੍ਰਸਤਾਵ
ਅੱਜ ਕਿਸਾਨਾਂ ਦੀ ਸਰਕਾਰ ਨਾਲ 11 ਵੇਂ ਗੇੜ ਦੀ ਮੀਟਿੰਗ
ਬਲੀਦਾਨ ਵਿਅਰਥ ਨਹੀਂ ਜਾਵੇਗਾ-ਕਿਸਾਨ ਜੱਥੇਬੰਦੀਆਂ
ਦਿੱਲੀ, 22 ਜਨਵਰੀ(ਵਿਸ਼ਵ ਵਾਰਤਾ)- ਅੱਜ ਕੇਂਦਰ ਸਰਕਾਰ ਨਾਲ ਕਿਸਾਨ ਜੱਥੇਬੰਦੀਆਂ ਦੀ 11ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਵਿਗਿਆਨ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗੀ। ਕਿਸਾਨ 58 ਦਿਨਾਂ ਤੋਂ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਉਹਨਾਂ ਦੀ ਇਕੋ ਮੰਗ ਹੈ ਕਿ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਕਰੇ ਅਤੇ ਨਾਲ ਹੀ ਐਮਐਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਵੇ। ਪਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਾਨੂੰਨ ਕਿਸਾਨ ਪੱਖੀ ਹਨ।