ਇਸਲਾਮਾਬਾਦ, 30 ਅਗਸਤ – ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ ਅਤੇ ਅੱਜ ਉਸ ਨੇ ਮੁੜ ਤੋਂ ਭਾਰਤ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ।
ਦੇਸ਼ ਦੇ ਨਾਮ ਸੰਬੋਧਨ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋ ਪ੍ਰਮਾਣੂ ਹਥਿਆਰ ਰੱਖਣ ਵਾਲੇ ਦੇਸ਼ ਹਨ ਤੇ ਜੇਕਰ ਇਹ ਦੋਵੇਂ ਦੇਸ਼ ਲੜਦੇ ਹਨ ਤਾਂ ਇਸ ਦਾ ਪੂਰੀ ਦੁਨੀਆ ਨੂੰ ਨੁਕਸਾਨ ਹੋਵੇਗਾ।
ਇਮਰਾਨ ਖਾਨ ਨੇ ਕਿਹਾ ਕਿ ਉਹ ਕਸ਼ਮੀਰ ਮੁੱਦੇ ਉਤੇ ਚੁੱਪ ਨਹੀਂ ਬੈਠੇਗਾ ਅਤੇ ਉਹ ਕਿਸੇ ਵੀ ਹੱਦ ਤਕ ਜਾ ਸਕਦਾ ਹੈ।