ਨਵੀਂ ਦਿੱਲੀ, 14 ਨਵੰਬਰ -ਇਰਾਨ ਤੇ ਇਰਾਕ ਦੀ ਸਰਹੱਦ ਉਤੇ ਕੁਝ ਦਿਨ ਪਹਿਲਾਂ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ| ਹੁਣ ਤਕ ਇਸ ਭੂਚਾਲ ਕਾਰਨ 452 ਲੋਕ ਮਾਰੇ ਜਾ ਚੁੱਕੇ ਹਨ, ਜਦੋਂ ਕਿ ਹਜ਼ਾਰਾਂ ਲੋਕ ਇਸ ਭੂਚਾਲ ਕਾਰਨ ਫੱਟੜ ਹੋਏ ਹਨ|
ਦੱਸਣਯੋਗ ਹੈ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 7.3 ਮਾਪੀ ਗਈ ਸੀ, ਜਿਸ ਕਾਰਨ ਇੱਥੇ ਵੱਡੀ ਗਿਣਤੀ ਵਿਚ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਸੀ| ਇਸ ਦੌਰਾਨ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ|
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...