ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਇਰਾਕ ਵਿੱਚ ਮਾਰੇ ਗਏ ਭਾਰਤੀ ਨੌਜਵਾਨਾਂ ਦੇ ਪਰਵਾਰਾਂ ਨੂੰ ਦਸ-ਦਸ ਲੱਖ ਰੁਪਏ ਮੁਆਵਜ਼ਾ/ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਕੇ ਇੱਕ ਭੱਦਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਘਟਨਾਕ੍ਰਮ ਬਾਦਲ ਸਰਕਾਰ ਦੌਰਾਨ ਅਤੇ ਕੇਂਦਰ ਵਿੱਚ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰਿਆ ਹੈ ਜੋ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਅਤੇ ਅਣਗਹਿਲੀ ਕਾਰਨ ਵਾਪਰਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਮਾੜੀ ਮਾਲੀ ਹਾਲਤ ਦੇ ਚਲਦਿਆਂ ਪੰਜ-ਪੰਜ ਲੱਖ ਰੁਪਏ ਮੁਆਵਜ਼ਾ/ਵਿੱਤੀ ਸਹਾਇਤਾ ਅਤੇ ਨੌਜਵਾਨਾਂ ਦੇ ਪਰਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਯੋਗਤਾ ਦੇ ਅਧਾਰ ‘ਤੇ ਨੌਕਰੀ ਦੇਣ ਦਾ ਸਰਾਹਨਾ ਵਾਲਾ ਐਲਾਨ ਕੀਤਾ ਹੈ। ਮੋਦੀ ਸਰਕਾਰ ਜਿਸ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ ਇੱਕ-ਇੱਕ ਕਰੋੜ ਰੁਪਏ ਪ੍ਰਤੀ ਨੌਜਵਾਨ ਦੇ ਵਾਰਸ ਨੂੰ ਦੇਣ ਦਾ ਐਲਾਨ ਕਰਕੇ ਆਪਣੀ ਗਲਤੀ ਸੁਧਾਰਨ ਤਾਂ ਪੀੜਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ।
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...