ਇਰਾਕ : ਮੈਰਿਜ ਹਾਲ ‘ਚ ਅੱਗ ਲੱਗਣ ਕਾਰਨ 100 ਦੀ ਮੌਤ, ਬਚਾਅ ਕਾਰਜ ਜਾਰੀ
ਚੰਡੀਗੜ੍ਹ,27ਸਤੰਬਰ(ਵਿਸ਼ਵ ਵਾਰਤਾ)- ਇਰਾਕ ‘ਚ ਅੱਜ ਲੱਗਣ ਕਾਰਨ ਇਕ ਭਿਆਨਕ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਾਰਨ 100 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 140 ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਹਾਦਸੇ ‘ਚ ਲਾੜਾ-ਲਾੜੀ ਵੀ ਜ਼ਖਮੀ ਹੋ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਇਰਾਕ ਦੇ ਨੀਨੇਵੇਹ ਸੂਬੇ ਦੇ ਹਮਦਾਨੀਆ ਇਲਾਕੇ ‘ਚ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ,ਜਦੋਂ ਅੱਗ ਲੱਗੀ ਤਾਂ ਇੱਥੇ ਕਰੀਬ 1000 ਲੋਕ ਮੌਜੂਦ ਸਨ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਆਤਿਸ਼ਬਾਜ਼ੀ ਤੋਂ ਬਾਅਦ ਮੈਰਿਜ ਹਾਲ ‘ਚ ਅੱਗ ਲੱਗ ਗਈ। ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ।