ਇਰਾਦਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਸੀਪੀ ਨੂੰ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਨੇ ਕੀਤਾ ਤਲਬ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)- ਜਲੰਧਰ ਦੇ ਡੀਸੀਪੀ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ 2019 ਦੇ ਇਰਾਦਾ ਕਤਲ ਦੇ ਮਾਮਲੇ ਵਿੱਚ ਡੀਸੀਪੀ ਨਰੇਸ਼ ਡੋਗਰਾ ਦੇ ਨਾਲ 4 ਹੋਰਨਾਂ ਨੂੰ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਮਾਮਲਾ 2019 ਦੇ ਇੱਕ ਹੋਟਲ ਵਿੱਚ ਫਾਇਰਿੰਗ ਕਰਨ ਦਾ ਹੈ। ਇਸ ਵਿੱਚ ਡੀਸੀਪੀ ਤੇ ਕਾਫੀ ਗੰਭੀਰ ਇਲਜ਼ਾਮ ਲੱਗੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੇ ਗੋਲੀ ਵੀ ਲੱਗੀ ਸੀ।