ਚੰਡੀਗੜ 3 ਜੁਲਾਈ (ਵਿਸ਼ਵ ਵਾਰਤਾ) – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ 6 ਜੁਲਾਈ ਨੂੰ ਜਲੰਧਰ ਵਿਖੇ ਸੱਦ ਲਈ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸਤਰੀ ਅਕਾਲੀ ਦਲ ਦੀ ਇਹ ਮੀਟਿੰਗ 6 ਜੁਲਾਈ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ, ਮਕਸੂਦਾਂ ਚੌਂਕ, ਜਲੰਧਰ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੀਆਂ ਕੋਰ ਕਮੇਟੀ ਦੀਆਂ ਮੈਂਬਰ ਸਹਿਬਾਨ, ਅਹੁਦੇਦਾਰ ਸਹਿਬਾਨ ਅਤੇ ਜਿਲਾ ਪ੍ਰਧਾਨ ਅਤੇ ਹੋਰ ਸਰਗਰਮ ਆਗੂ ਅਤੇ ਵਰਕਰ ਸ਼ਾਮਲ ਹੋਣਗੀਆਂ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਮੌਜੂਦਾ ਰਾਜਨੀਤਕ ਹਾਲਾਤਾਂ ਉਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਸਮੂਹ ਆਗੂ ਅਤੇ ਵਰਕਰ ਸਹਿਬਾਨ ਨੂੰ ਸਮੇ ਸਿਰ ਮੀਟਿੰਗ ਵਿੱਚ ਹਾਜਰ ਹੋਣ ਦੀ ਬੇਨਤੀ ਕੀਤੀ।
ਮੌਸਮ ਵਿਭਾਗ ਵੱਲੋਂ ਸੂਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸੂਬੇ 'ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਦਿੱਲੀ-ਰਾਜਸਥਾਨ 'ਚ ਤਾਪਮਾਨ 46 ਡਿਗਰੀ ਤੋਂ ਪਾਰ ਚੰਡੀਗੜ੍ਹ, 19...