ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੀ ਸੂਬਾ ਮੀਤ ਪ੍ਰਧਾਨ ਦੇ ਕੁੱਟਮਾਰ ਅਤੇ ਵੀਡੀਓ ਵਾਇਰਲ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਪੀੜਤ ਮਹਿਲਾ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਪੀੜਤ ਨੂੰ ਭਰੋਸਾ ਦਵਾਇਆ ਕਿ ਉਹ ਦੋਸ਼ੀਆਂ ਖਿਲਾਫ ਸੀਨੀਅਰ ਅਧਿਕਾਰੀਆਂ ਤੱਕ ਪਹੁੰਚ ਉਹਨਾਂ ਨੂੰ ਇਨਸਾਫ ਦਿਵਾਉਣਗੇ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ।