ਇਸ ਸਮੇਂ ਦੀ ਵੱਡੀ ਖਬਰ
ਇਸ ਤਰੀਕ ਨੂੰ ਹੋਵੇਗੀ ਸੀਬੀਐਂੱਸਈ ਬੋਰਡ ਦੀਆਂ ਪ੍ਰੀਖਿਆਵਾਂ ਦੀ ਘੋਸ਼ਣਾ
ਕੇਂਦਰੀ ਮੰਤਰੀਆਂ ਦੀ ਬੈਠਕ ਵਿੱਚ ਹੋਏ ਇਹ ਅਹਿਮ ਫੈਸਲੇ
ਜੁਲਾਈ ਵਿੱਚ ਹੋ ਸਕਦੀਆਂ ਹਨ ਪ੍ਰੀਖਿਆਵਾਂ
ਨਵੀਂ ਦਿੱਲੀ. 23 ਮਈ (ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਅੱਜ ਕੇਂਦਰੀ ਮੰਤਰੀਆਂ ਦੀ ਇੱਕ ਉੱਚ ਪੱਧਰੀ ਬੈਠਕ ਕੋਰੋਨਾ ਮੁਲਤਵੀ ਕੀਤੀਆਂ ਗਈਆਂ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਫੈਸਲਾ ਲੈਣ ਲਈ ਹੋਈ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਇਸ ਬੈਠਕ ਵਿੱਚ ਰਮੇਸ਼ ਪੋਖਰੀਅਲ ਨਿਸ਼ਾਂਕ ਸਮੇਤ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ। ਇਸ ਦੀ ਜਾਣਕਾਰੀ ਸ਼ਨੀਵਾਰ 22 ਮਈ ਨੂੰ ਜਾਰੀ ਕੀਤੀ ਗਈ ਸੀ ਪਤਾ ਲੱਗਿਆ ਹੈ ਕਿ ਸਰਕਾਰ ਨੇ ਇਮਤਿਹਾਨਾਂ ਨੂੰ ਰੱਦ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆਵਾਂ ਜੁਲਾਈ ਵਿੱਚ ਆਯੋਜਿਤ ਕੀਤੀਆਂ ਜਾ ਸਕਦੀਆਂ ਹਨ, ਜਿਸ ਦੀ ਅਧਿਕਾਰਤ ਘੋਸ਼ਣਾ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ 01 ਜੂਨ ਨੂੰ ਕਰ ਸਕਦੇ ਹਨ।