ਬਠਿੰਡਾ : ਬੁਢਲਾਡਾ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਦੋਹਰੇ ਕਤਲ ਕਾਂਡ ਮਾਮਲੇ ‘ਚ ਪਿੰਡ ਦੇ ਲੋਕਾਂ ਵੱਲੋਂ ਵੋਟਾਂ ਦਾ ਬਾਈਕਾਟ ਕਰਦਿਆਂ ਪੋਲਿੰਗ ਕੇਂਦਰਾਂ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਜਿਸ ਕਾਰਨ ਪਿੰਡ ਚ ਬਣੇ 4 ਬੂਥ ਕੇਂਦਰਾਂ ਤੇ 11 ਵਜੇ ਤੱਕ 2.22 ਪ੍ਰਤੀਸ਼ਤ ਹੀ ਵੋਟਾਂ ਪੋਲ ਹੋਈਆਂ। ਲੋਕਾਂ ਨੂੰ ਵੋਟ ਪਾਉਣ ਦੇ ਲਈ ਅਫਸਰ ਮੌਕੇ ਤੇ ਸਮਝਾਉਣ ਲਈ ਪਹੁੰਚੇ। ਅਹਿਮਦਪੁਰ ਪਿੰਡ ਵਿੱਚ ਲੋਕਾਂ ਨੂੰ ਸ਼ਾਂਤ ਕਰਨ ਲਈ ਸਹਾਇਕ ਰਿਟਰਨਿੰਗ ਅਫਸਰ ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਅਤੇ ਡੀ.ਐੱਸ.ਪੀ. ਮਨਜੀਤ ਸਿੰਘ ਔਲਖ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨੂੰ ਸ਼ਾਂਤ ਕਰਦਿਆਂ ਵੋਟ ਪਾਉਣ ਜਾ ਰਹੇ ਵੋਟਾਂ ਨੂੰ ਬੂਥ ਤੱਕ ਪਹੁੰਚਾਇਆ। ਵਰਣਨਯੋਗ ਹੈ ਕਿ 10 ਜਨਵਰੀ 2024 ਦੀ ਰਾਤ ਨੂੰ ਪਿੰਡ ਦੇ ਬਜ਼ੁਰਗ ਜੰਗੀਰ ਸਿੰਘ ਅਤੇ ਰਣਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਕਾਤਲ ਹੁਣ ਤੱਕ ਪੁਲਸ ਦੀ ਗ੍ਰਿਫਤ ਤੋਂ ਦੂਰ ਹਨ। ਪਿੰਡ ਦੇ ਲੋਕਾਂ ਨੇ ਇਨਸਾਫ ਦੀ ਮੰਗ ਕਰਦਿਆਂ ਵੋਟਾਂ ਦਾ ਬਾਈਕਾਟ ਕੀਤਾ।
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ
ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ ਭਗਵਾਨ...























