ਇਸ ਪੰਜਾਬੀ ਗਾਇਕ ਦੇ ਘਰ ਪਹੁੰਚੀ ਐਨਆਈਏ ਦੀ ਟੀਮ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਤਾ)- ਕਿਸਾਨ ਅੰਦੋਲਨ ਦੌਰਾਨ ਖਾਸ ਭੂਮਿਕਾਵਾਂ ਨਿਭਾਉਣ ਵਾਲੇ ਪੰਜਾਬੀ ਗਾਇਕ ਹੁਣ ਕੇਂਦਰੀ ਏਜੰਸੀਆਂ ਦੇ ਨਿਸ਼ਾਨ ਤੇ ਆ ਗਏ ਹਨ। ਅੱਜ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਠਿਕਾਣਿਆਂ ਤੇ ਇੰਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿਚਾਲੇ ਹੁਣ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇੱਕ ਹੋਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਮੋਹਾਲੀ ਸਥਿਤ ਅਪਾਰਟਮੈਂਟ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ )ਦੀ ਟੀਮ ਪਹੁੰਚੀ ਹੈ। ਇੱਕ ਪ੍ਰਮੁੱਖ ਪੰਜਾਬੀ ਨਿਊਜ਼ ਚੈਨਲ ਦੀ ਖਬਰ ਮੁਤਾਬਕ ਐਨਆਈਏ ਵੱਲੋਂ ਅੱਜ ਸਵੇਰੇ ਹੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਇਸ ਦੇ ਨਾਲ ਹੀ ਐਨਆਈਏ ਜਾਂਚ ਲਈ ਪਹੁੰਚੀ ਹੈ ਜਾਂ ਪੁੱਛਗਿੱਛ ਲਈ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਐਨਆਈਈ ਇਸਤੋਂ ਪਹਿਲਾਂ ਵੀ ਗੈਂਗਸਟਰਾਂ ਦੇ ਨਾਲ ਕਲਾਕਾਰਾਂ ਦੇ ਸਬੰਧਾਂ ਨੂੰ ਲੈ ਕੇ ਕਈ ਗਾਇਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।