ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਲਿਆ ਨਿਸ਼ਾਨੇ ‘ਤੇ, ਪੜੋ ਹੁਣ ਕੀ ਕਿਹਾ
ਚੰਡੀਗੜ, 11 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਤੋਂ ਵਿਰੋਧੀਆਂ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ” ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…
ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ…
— Bhagwant Mann (@BhagwantMann) October 11, 2023