ਇਸ ਸਮੇਂ ਦੀ ਵੱਡੀ ਖਬਰ
ਆਈਏਐਸ ਸੰਜੇ ਪੋਪਲੀ ਦੇ ਬੇਟੇ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਨਾਲ ਮੌਤ
ਚੰਡੀਗੜ੍ਹ,25 ਜੂਨ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਵਿਜੀਲੈਂਸ ਵੱਲੋਂ ਫੜ੍ਹੇ ਗਏ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰ ਫਾਇਰਿੰਗ ਹੋਈ ਹੈ।ਇਸ ਫਾਇਰਿੰਗ ਵਿੱਚ ਸੰਜੇ ਪੋਪਲੀ ਦੇ ਬੇਟੇ ਦੀ ਮੌਤ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।






















